ਤ੍ਰਿਪੁਰਾ ''ਚ ਭਾਰੀ ਮੀਂਹ ਕਾਰਨ 22 ਲੋਕਾਂ ਦੀ ਮੌਤ, ਹਜ਼ਾਰਾਂ ਨੇ ਰਾਹਤ ਕੈਂਪਾਂ ''ਚ ਲਈ ਸ਼ਰਨ

Friday, Aug 23, 2024 - 12:43 AM (IST)

ਅਗਰਤਲਾ — ਤ੍ਰਿਪੁਰਾ 'ਚ ਪਿਛਲੇ ਕੁਝ ਦਿਨਾਂ 'ਚ ਭਾਰੀ ਮੀਂਹ ਕਾਰਨ ਘੱਟੋ-ਘੱਟ 22 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਹੋਰ ਲਾਪਤਾ ਹਨ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ 65,400 ਲੋਕਾਂ ਨੇ ਰਾਜ ਵਿੱਚ 450 ਰਾਹਤ ਕੈਂਪਾਂ ਵਿੱਚ ਸ਼ਰਨ ਲਈ ਹੈ ਕਿਉਂਕਿ ਭਾਰੀ ਮੀਂਹ ਕਾਰਨ ਉਨ੍ਹਾਂ ਦੇ ਘਰ ਨੁਕਸਾਨੇ ਗਏ ਹਨ। ਮੁੱਖ ਮੰਤਰੀ ਮਾਨਿਕ ਸਾਹਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਫੇਸਬੁੱਕ' 'ਤੇ ਇਕ ਪੋਸਟ 'ਚ ਲਿਖਿਆ ਕਿ ਅਸ਼ਵਨੀ ਤ੍ਰਿਪੁਰਾ ਪਾੜਾ ਅਤੇ ਸੰਤੀਰਬਾਜ਼ਾਰ ਦੇ ਦੇਬੀਪੁਰ 'ਚ ਜ਼ਮੀਨ ਖਿਸਕਣ ਕਾਰਨ 10 ਲੋਕ ਮਲਬੇ ਹੇਠਾਂ ਦੱਬ ਗਏ।

ਉਨ੍ਹਾਂ ਕਿਹਾ, ''ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਰਾਜ ਸਰਕਾਰ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ, ਇਸ ਤੋਂ ਪਹਿਲਾਂ ਮਾਲ ਵਿਭਾਗ ਦੇ ਸਕੱਤਰ ਬ੍ਰਿਜੇਸ਼ ਪਾਂਡੇ ਨੇ ਕਿਹਾ ਸੀ ਕਿ ਰਾਜ ਵਿੱਚ ਭਾਰੀ ਮੀਂਹ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਦੱਸਿਆ “ਹੁਣ ਤੱਕ 12 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ ਦੋ ਲਾਪਤਾ ਹਨ।” ਸ਼ੁਰੂਆਤੀ ਰਿਪੋਰਟਾਂ ਦਰਸਾਉਂਦੀਆਂ ਹਨ ਕਿ ਭੌਤਿਕ ਬੁਨਿਆਦੀ ਢਾਂਚੇ ਅਤੇ ਖੇਤੀਬਾੜੀ ਫਸਲਾਂ ਦੇ ਨਾਲ-ਨਾਲ ਘਰਾਂ ਅਤੇ ਪਸ਼ੂਆਂ ਨੂੰ ਵਿਆਪਕ ਨੁਕਸਾਨ ਹੋਇਆ ਹੈ।"

ਅਧਿਕਾਰੀ ਨੇ ਦੱਸਿਆ ਕਿ ਉੱਤਰ-ਪੂਰਬੀ ਰਾਜ ਵਿੱਚ ਕਰੀਬ 17 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪਾਂਡੇ ਨੇ ਕਿਹਾ ਕਿ 2,032 ਥਾਵਾਂ 'ਤੇ ਢਿੱਗਾਂ ਡਿੱਗਣ ਦੀ ਸੂਚਨਾ ਮਿਲੀ ਹੈ, ਜਿਨ੍ਹਾਂ 'ਚੋਂ 1,789 ਥਾਵਾਂ ਨੂੰ ਸਾਫ਼ ਕਰ ਲਿਆ ਗਿਆ ਹੈ, ਜਦਕਿ ਹੋਰ ਥਾਵਾਂ 'ਤੇ ਮੁੜ ਬਹਾਲੀ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਗੋਮਤੀ ਅਤੇ ਦੱਖਣੀ ਤ੍ਰਿਪੁਰਾ ਜ਼ਿਲ੍ਹਿਆਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਦੋ ਹੈਲੀਕਾਪਟਰ ਮੁਹੱਈਆ ਕਰਵਾਏ ਹਨ। ਅਸਾਮ ਰਾਈਫਲਜ਼ ਨੇ ਜਾਰੀ ਬਿਆਨ 'ਚ ਕਿਹਾ ਕਿ ਸੂਬੇ ਭਰ 'ਚੋਂ 750 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਰੀਲੀਜ਼ ਵਿੱਚ ਕਿਹਾ ਗਿਆ ਹੈ, “ਅਸਾਮ ਰਾਈਫਲਜ਼ ਦੀਆਂ ਰਾਈਫਲ ਔਰਤਾਂ ਤ੍ਰਿਪੁਰਾ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੀਆਂ ਹਨ। ਪੂਰਬੀ ਕੰਚਨਬਾੜੀ, ਕੁਮਾਰਘਾਟ, ਉਨਾਕੋਟੀ ਜ਼ਿਲੇ, ਗੋਮਤੀ ਜ਼ਿਲੇ ਦੇ ਅਮਰਪੁਰ, ਬਿਸ਼ਾਲਗੜ੍ਹ, ਸਿਪਾਹੀਜਾਲਾ ਅਤੇ ਤ੍ਰਿਪੁਰਾ ਪੱਛਮੀ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਚਾਰ ਬਚਾਅ ਦਲ ਭੇਜੇ ਗਏ ਹਨ।

 


Inder Prajapati

Content Editor

Related News