ਸ਼ਰਮਸਾਰ ਕਰਨ ਵਾਲੀ ਘਟਨਾ! ਚੱਲਦੀ ਬੱਸ ''ਚ ਲੜਕੀ ਨਾਲ ਛੇੜਛਾੜ, ਦੋਸ਼ੀ ਡਰਾਈਵਰ ਗ੍ਰਿਫਤਾਰ

Wednesday, Oct 02, 2024 - 09:12 PM (IST)

ਸ਼ਰਮਸਾਰ ਕਰਨ ਵਾਲੀ ਘਟਨਾ! ਚੱਲਦੀ ਬੱਸ ''ਚ ਲੜਕੀ ਨਾਲ ਛੇੜਛਾੜ, ਦੋਸ਼ੀ ਡਰਾਈਵਰ ਗ੍ਰਿਫਤਾਰ

ਕਨੌਜ : ਉੱਤਰ ਪ੍ਰਦੇਸ਼ ਦੇ ਕਨੌਜ ਤੋਂ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਚੱਲਦੀ ਬੱਸ ਵਿੱਚ 22 ਸਾਲਾ ਲੜਕੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਗਰਾ ਲਖਨਊ ਐਕਸਪ੍ਰੈਸਵੇਅ 'ਤੇ ਚੱਲਦੀ ਬੱਸ 'ਚ 22 ਸਾਲ ਦੀ ਲੜਕੀ ਨਾਲ ਛੇੜਛਾੜ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਘਟਨਾ ਤੋਂ ਬਾਅਦ ਪੁਲਸ ਨੇ ਡਬਲ ਡੇਕਰ ਬੱਸ ਦੇ ਐਡੀਸ਼ਨਲ ਡਰਾਈਵਰ ਨੂੰ ਹਿਰਾਸਤ 'ਚ ਲੈ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਪੀੜਤਾ ਨੋਇਡਾ 'ਚ ਇਕ ਪ੍ਰਾਈਵੇਟ ਕੰਪਨੀ 'ਚ ਕੰਮ ਕਰਦੀ ਹੈ ਅਤੇ ਉਥੇ ਰਹਿੰਦੀ ਹੈ। ਉਹ ਛੁੱਟੀ ਲੈ ਕੇ ਘਰ ਜਾ ਰਹੀ ਸੀ, ਜਿਸ ਦੌਰਾਨ ਬੱਸ ਵਿੱਚ ਉਸ ਨਾਲ ਛੇੜਛਾੜ ਕੀਤੀ ਗਈ। ਘਟਨਾ ਸਬੰਧੀ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਵਧੀਕ ਪੁਲਸ ਕਪਤਾਨ ਅਜੇ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Baljit Singh

Content Editor

Related News