22 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕ.ਤਲ, ਬਦਮਾਸ਼ਾਂ ਨੇ 6 ਰਾਊਂਡ ਕੀਤੇ ਫਾਇਰ

Sunday, Nov 10, 2024 - 09:52 AM (IST)

22 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕ.ਤਲ, ਬਦਮਾਸ਼ਾਂ ਨੇ 6 ਰਾਊਂਡ ਕੀਤੇ ਫਾਇਰ

ਨਵੀਂ ਦਿੱਲੀ- ਬਾਹਰੀ ਦਿੱਲੀ ਦੇ ਮੁੰਡਕਾ ਇਲਾਕੇ 'ਚ ਸ਼ਨੀਵਾਰ ਦੇਰ ਸ਼ਾਮ ਇਕ 22 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਦਿੱਲੀ ਪੁਲਸ ਮੁਤਾਬਕ ਬਾਈਕ ਸਵਾਰ ਬਦਮਾਸ਼ਾਂ ਨੇ ਪੀੜਤ 'ਤੇ 6 ਰਾਊਂਡ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਅਮਿਤ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਪੀੜਤ ਨੂੰ ਇਕ ਵਾਰ ਲੁੱਟ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਹਾਲ ਹੀ ਵਿਚ ਇਕ ਮਾਮਲੇ 'ਚ ਤਿਹਾੜ ਜੇਲ੍ਹ ਵਿਚੋਂ ਬਾਹਰ ਆਇਆ ਸੀ। 

ਪੁਲਸ ਗੈਂਗਵਾਰ ਜਾਂ ਨਿੱਜੀ ਦੁਸ਼ਮਣੀ ਦੇ ਐਂਗਲ ਤੋਂ ਜਾਂਚ ਕਰ ਰਹੀ ਹੈ। ਕਤਲ ਕਿਉਂ ਅਤੇ ਕਿਸ ਇਰਾਦੇ ਨਾਲ ਕੀਤਾ ਗਿਆ। ਇਸ ਬਾਰੇ ਪੁਲਸ ਅਧਿਕਾਰੀ ਕੁਝ ਨਹੀਂ ਦੱਸ ਰਹੇ ਹਨ। ਪੁਲਸ ਅਧਿਕਾਰੀ ਅਤੇ ਕ੍ਰਾਈਮ ਟੀਮ ਛਾਣਬੀਣ ਵਿਚ ਜੁੱਟੀ ਹੈ। 

ਕਤਲ ਦੀ ਜਾਣਕਾਰੀ ਮਿਲਣ ਮਗਰੋਂ ਮੌਕੇ 'ਤੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਪਹੁੰਚੇ ਅਤੇ ਛਾਣਬੀਣ ਸ਼ੁਰੂ ਕੀਤੀ। ਪੁਲਸ ਹਮਲਾਵਰਾਂ ਦਾ ਪਤਾ ਲਾਉਣ ਲਈ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਦੇ ਫੁਟੇਜ਼ ਖੰਗਾਲ ਰਹੀ ਹੈ। ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਅਜੇ ਇਸ ਮਾਮਲੇ ਵਿਚ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। 
 


author

Tanu

Content Editor

Related News