ਰੂਹ ਕੰਬਾਊ ਹਾਦਸਾ : ਡੂੰਘੀ ਖੱਡ ''ਚ ਡਿੱਗੀ 23 CRPF ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ
Thursday, Aug 07, 2025 - 12:06 PM (IST)

ਜੰਮੂ : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਇੱਕ ਵੱਡਾ ਅਤੇ ਦਰਦਨਾਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਲਾਕੇ ਦੇ ਕੰਡਵਾ ਨੇੜੇ ਬੁੱਧਵਾਰ ਨੂੰ 23 ਸੀਆਰਪੀਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਦੋ ਸੀਆਰਪੀਐਫ ਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 13 ਹੋਰ ਜ਼ਖ਼ਮੀ ਹੋ ਗਏ।
ਪੜ੍ਹੋ ਇਹ ਵੀ - ਹੋ ਗਈ ਡਰਾਉਣੀ ਭਵਿੱਖਬਾਣੀ, 15 ਸਾਲਾਂ 'ਚ AI ਦਿਖਾਏਗਾ 'ਨਰਕ'
ਦੱਸ ਦੇਈਏ ਕਿ ਇਹ ਘਟਨਾ ਊਧਮਪੁਰ ਜ਼ਿਲ੍ਹੇ ਦੇ ਨੇੜੇ ਵਾਪਰੀ ਦੱਸੀ ਜਾ ਰਹੀ ਹੈ, ਜਿੱਥੇ 23 ਜਵਾਨ ਇਕ ਬੱਸ ਵਿਚ ਸਵਾਰ ਹੋ ਕੇ ਡਿਊਟੀ ਮਿਸ਼ਨ 'ਤੇ ਜਾ ਰਹੇ ਸਨ। ਅਚਾਨਕ ਬੱਸ ਸੰਤੁਲਨ ਗੁਆ ਬੈਠੀ ਅਤੇ ਸਿੱਧੀ ਖੱਡ ਵਿੱਚ ਡਿੱਗ ਗਈ। ਸਥਾਨਕ ਲੋਕ ਅਤੇ ਸੁਰੱਖਿਆ ਬਲ ਤੁਰੰਤ ਮੌਕੇ 'ਤੇ ਪਹੁੰਚ ਗਏ, ਜਿਹਨਾਂ ਵਲੋਂ ਬਚਾਅ ਕਾਰਜ ਕੀਤਾ ਜਾ ਰਿਹਾ ਹੈ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਸ਼ਾਸਨ ਨੇ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਹ ਹਾਦਸਾ ਇੱਕ ਵਾਰ ਫਿਰ ਪਹਾੜੀ ਖੇਤਰਾਂ ਵਿੱਚ ਆਵਾਜਾਈ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਪੈਦਾ ਕਰ ਰਿਹਾ ਹੈ।
ਪੜ੍ਹੋ ਇਹ ਵੀ - ਰੱਖੜੀ ਦੇ ਤਿਉਹਾਰ ਤੋਂ ਬਾਅਦ ਪਵੇਗਾ ਭਾਰੀ ਮੀਂਹ, ਮਚਾਏਗਾ ਤਬਾਹੀ, IMD ਵਲੋਂ ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।