ਜੰਮੂ-ਕਸ਼ਮੀਰ ’ਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ’ਤੇ 23 ਸਰਕਾਰੀ ਅਧਿਕਾਰੀ ਮੁਅੱਤਲ
Monday, Sep 30, 2024 - 06:15 PM (IST)
ਜੰਮੂ, (ਭਾਸ਼ਾ)- ਜੰਮੂ-ਕਸ਼ਮੀਰ ਵਿਚ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਲਈ 23 ਸਰਕਾਰੀ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ 6 ਅਸਥਾਈ ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਇਹ ਕਾਰਵਾਈ ਕੀਤੀ ਗਈ। ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਪੀ. ਕੇ. ਪਾਲ ਨੇ ਕਿਹਾ ਕਿ ਚੋਣ ਪ੍ਰਚਾਰ ਅਤੇ ਸਬੰਧਤ ਰਾਜਨੀਤਕ ਗਤੀਵਿਧੀਆਂ ਵਿਚ ਸਰਕਾਰੀ ਕਰਮਚਾਰੀਆਂ ਦੀ ਸ਼ਮੂਲੀਅਤ ਦਾ ਨੋਟਿਸ ਲੈਂਦਿਆਂ 23 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ 6 ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਖਤਮ ਕਰ ਗਿਆ ਹੈ।