ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ ''ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ
Tuesday, Sep 01, 2026 - 07:52 AM (IST)
ਨੈਸ਼ਨਲ ਡੈਸਕ : ਪੱਛਮੀ ਬੰਗਾਲ ਸਰਕਾਰ ਨੇ ਭਾਰਤੀ ਪ੍ਰਸ਼ਾਸਨਿਕ ਸੇਵਾ (IAS) ਦੇ 23 ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਸ ਦੌਰਾਨ ਸਰਕਾਰ ਵਲੋਂ ਵਿੱਤ, ਖੇਤੀਬਾੜੀ, ਖੁਰਾਕ ਅਤੇ ਸਪਲਾਈ, ਰਿਹਾਇਸ਼, ਸੂਚਨਾ ਤਕਨਾਲੋਜੀ ਅਤੇ ਨਗਰ ਪ੍ਰਸ਼ਾਸਨ ਵਰਗੇ ਕਈ ਮੁੱਖ ਵਿਭਾਗਾਂ ਵਿੱਚ ਬਦਲਾਅ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਵਪਾਰਕ ਟੈਕਸ ਕਮਿਸ਼ਨਰ ਖਾਲਿਦ ਏਜਾਜ਼ ਅਨਵਰ ਨੂੰ ਵਿੱਤ ਵਿਭਾਗ ਵਿੱਚ ਸਕੱਤਰ ਦੇ ਅਹੁਦੇ 'ਤੇ ਤਬਦੀਲ ਕਰ ਦਿੱਤਾ ਗਿਆ ਹੈ, ਜਦੋਂ ਕਿ ਖੇਤੀਬਾੜੀ ਵਿਭਾਗ ਵਿੱਚ ਸੀਨੀਅਰ ਵਿਸ਼ੇਸ਼ ਸਕੱਤਰ ਸੁਰੇਂਦਰ ਕੁਮਾਰ ਮੀਣਾ ਨੂੰ ਵਪਾਰਕ ਟੈਕਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ : ਫਰਨੀਚਰ ਸ਼ੋਅਰੂਮ ਦੇ ਮਾਲਕ ’ਤੇ ਚਲਾਈਆਂ ਤਾੜ-ਤਾੜ ਗੋਲੀਆਂ
ਇੱਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਵਿੱਤ ਵਿਭਾਗ ਦੇ ਸੀਨੀਅਰ ਵਿਸ਼ੇਸ਼ ਸਕੱਤਰ ਡਾ. ਉਮਾ ਸ਼ੰਕਰ ਐਸ. ਨੂੰ ਹਾਊਸਿੰਗ ਵਿਭਾਗ ਵਿੱਚ ਉਸੇ ਅਹੁਦੇ 'ਤੇ ਤਬਦੀਲ ਕਰ ਦਿੱਤਾ ਗਿਆ ਹੈ। ਇੱਕ ਰਿਲੀਜ਼ ਅਨੁਸਾਰ, ਪਰਸੋਨਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ 28 ਅਗਸਤ ਨੂੰ ਤਬਾਦਲਿਆਂ ਦਾ ਆਦੇਸ਼ ਦਿੱਤਾ ਸੀ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
