ਦਿੱਲੀ : 23 ਸਾਲਾ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ, ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਪੁਲਸ

Wednesday, Dec 28, 2022 - 03:11 AM (IST)

ਦਿੱਲੀ : 23 ਸਾਲਾ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ, ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਪੁਲਸ

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ 'ਚ ਮੰਗਲਵਾਰ ਨੂੰ ਕੁਝ ਅਣਪਛਾਤੇ ਲੋਕਾਂ ਨੇ ਇਕ 23 ਸਾਲਾ ਨੌਜਵਾਨ ਦੀ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦੀ ਜਾਣਕਾਰੀ ਸਾਂਜੀ ਕਰਦਿਆਂ ਪੁਲਸ ਨੇ ਦੱਸਿਆ ਕਿ ਪੀੜਤ ਦੀ ਪਛਾਣ ਟੀ.ਸੀ. ਕੈਂਪ ਦੇ ਰਹਿਣ ਵਾਲੇ ਅਸ਼ੋਕ ਵਜੋਂ ਹੋਈ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੇਕਿਆਂ ਨੇ ਸਹੁਰਿਆਂ ਦੀ ਦਹਿਲੀਜ਼ 'ਤੇ ਕੀਤਾ ਧੀ ਦਾ ਸਸਕਾਰ, 1 ਸਾਲਾ ਬੱਚੀ ਤੋਂ ਦਿਵਾਈ ਮੁੱਖ ਅਗਨੀ

ਚਸ਼ਮਦੀਦਾਂ ਮੁਤਾਬਕ ਗੋਲ਼ੀਬਾਰੀ ਵਿਚ ਦੋ ਲੋਕ ਸ਼ਾਮਲ ਸਨ। ਅਧਿਕਾਰੀ ਨੇ ਦੱਸਿਆ ਕਿ ਭਾਰਤੀ ਦੰਡਾਵਲੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News