ਤਾਲਾਬੰਦੀ ਦੇ ਉਲੰਘਣ ’ਤੇ 2300 ਲੋਕਾਂ ਦਾ ਚਾਲਾਨ, 26 FIR ਦਰਜ
Friday, May 28, 2021 - 06:22 PM (IST)

ਹਰਿਆਣਾ– ਸੂਬਾ ਸਰਕਾਰ ਦੁਆਰਾ ਕੋਵਿਡ-19 ਦੇ ਮੱਦੇਨਜ਼ਰ ਲਗਾਈ ਗਈ ਤਾਲਾਬੰਦੀ ਦੇ ਉਲੰਘਣ ਦੇ ਦੋਸ਼ ’ਚ ਜਨਪਦ ’ਚ ਹੁਣ ਤਕ 26 ਐੱਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ ਜਦਕਿ 2300 ਤੋਂ ਜ਼ਿਆਦਾ ਲੋਕਾਂ ਦੇ ਚਾਲਾਨ ਕੱਟੇ ਗਏ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਅਜੀਤ ਸਿੰਘ ਸ਼ੇਖਾਵਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਿਭਾਗ ਦੁਆਰਾ ਹੁਣ ਤਕ ਤਾਲਾਬੰਦੀ ਦਾ ਉਲੰਘਣ ਕਰਨ ਵਾਲੇ 26 ਵਿਅਕਤੀਆਂ ਵਿਰੁੱਧ ਐੱਫ.ਆਈ.ਆਰ. ਦਰਜ ਕਰਵਾਈ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 2300 ਵਿਅਕਤੀਆਂ ਦੇ ਚਾਲਾਨ ਵੀ ਕੱਟੇ ਗਏ ਹਨ। ਐੱਸ.ਪੀ. ਨੇ ਕਿਹਾ ਕਿ ਬਿਨਾਂ ਮਾਸਕ ਦੇ ਫੜੇ ਜਾਣ ਵਾਲੇ ਵਿਅਕਤੀਆਂ ਦੇ ਚਾਲਾਨ ਕੱਟਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਨਿਯੰਤਰਣ ਲਈ ਤਾਲਾਬੰਦੀ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ।