ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ, ਇਕ ਦਿਨ ’ਚ 24 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

10/02/2021 11:23:17 AM

ਨਵੀਂ ਦਿੱਲੀ- ਭਾਰਤ ’ਚ ਕੋਰੋਨਾ ਦੇ 24,354 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 3,37,91,061 ’ਤੇ ਪਹੁੰਚ ਗਈ, ਜਦੋਂ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 2,73,889 ਹੋ ਗਈ ਹੈ, ਜੋ 197 ਦਿਨਾਂ ’ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ 234 ਹੋਰ ਮਰੀਜ਼ਾਂ ਦੇ ਜਾਨ ਗੁਆਉਣ ਨਾਲ ਮ੍ਰਿਤਕਾਂ ਦੀ ਗਿਣਤੀ 4,48,573 ’ਤੇ ਪਹੁੰਚ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.81 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.86 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ ਹੈ। 

PunjabKesari

ਅੰਕੜਿਆਂ ਅਨੁਸਾਰ, ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ 2,73,889 ਹੈ, ਜੋ 197 ਦਿਨਾਂ ’ਚ ਸਭ ਤੋਂ ਘੱਟ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ 1,335 ਦੀ ਗਿਰਾਵਟ ਦਰਜ ਕੀਤੀ ਗਈਹੈ। ਦੇਸ਼ ’ਚ ਪਿਛਲੇ ਸਾਲ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਉੱਥੇ ਹੀ ਇਨਫੈਕਸ਼ਨ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚੱਲੇ ਗਏ ਸਨ। ਉੱਥੇ ਹੀ ਦੇਸ਼ਵਿਆਪੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਟੀਕਿਆਂ ਦੀਆਂ 89.74 ਕਰੋੜ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਇਹ ਵੀ ਪੜ੍ਹੋ : ਗਾਂਧੀ ਜਯੰਤੀ ਮੌਕੇ ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਸਰਕਾਰ ਨੂੰ ਘੇਰਿਆ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News