ਦੇਸ਼ ''ਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਲੋਕਾਂ ਨੇ ਗੁਆਈ ਜਾਨ

Friday, Feb 18, 2022 - 10:32 AM (IST)

ਦੇਸ਼ ''ਚ ਕੋਰੋਨਾ ਦੇ 25 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਲੋਕਾਂ ਨੇ ਗੁਆਈ ਜਾਨ

ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 25 ਹਜ਼ਾਰ 920 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 2 ਲੱਖ 92 ਹਜ਼ਾਰ 92 ਹੋ ਗਈ ਹੈ। ਇਸ ਸੰਕਰਮਣ ਨਾਲ ਬੀਤੇ 24 ਘੰਟਿਆਂ 'ਚ 492 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.68 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 2.07 ਫੀਸਦੀ ਹੋ ਗਈ ਹੈ। 

PunjabKesari

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 66 ਹਜ਼ਾਰ 254 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 19 ਲੱਖ 77 ਹਜ਼ਾਰ 238 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.12 ਫੀਸਦੀ ਹੈ। ਉੱਥੇ ਹੀ ਪਿਛਲੇ 24 ਘੰਟਿਆਂ 'ਚ ਦੇਸ਼ ਭਰ 'ਚ 37 ਲੱਖ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 174.64 ਕਰੋੜ ਤੋਂ ਵਧ ਹੋ ਗਿਆ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 12 ਲੱਖ 54 ਹਜ਼ਾਰ 893 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਕੁੱਲ 75 ਕਰੋੜ 68 ਲੱਖ 51 ਹਜ਼ਾਰ 787 ਕੋਰੋਨਾ ਟੈਸਟ ਕੀਤੇ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News