ਆਸਮਾਨੀ ਬਿਜਲੀ ਦਾ ਕਹਿਰ, 25 ਲੋਕਾਂ ਨੇ ਗੁਆਈ ਜਾਨ, CM ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੇਣ ਦਾ ਐਲਾਨ

Friday, Jul 12, 2024 - 02:39 PM (IST)

ਪਟਨਾ- ਪਿਛਲੇ 24 ਘੰਟਿਆਂ ਵਿਚ ਬਿਹਾਰ ਦੇ ਕਈ ਜ਼ਿਲ੍ਹਿਆਂ ਵਿਚ ਆਸਮਾਨੀ ਬਿਜਲੀ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਅਤੇ 39 ਹੋਰ ਜ਼ਖ਼ਮੀ ਹੋ ਗਏ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਸੋਗ ਜ਼ਾਹਰ ਕੀਤਾ ਅਤੇ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਮੀਂਹ ਅਤੇ ਹਨ੍ਹੇਰੀ ਦੌਰਾਨ ਘਰਾਂ ਅੰਦਰ ਰਹਿਣ ਦੀ ਵੀ ਅਪੀਲ ਕੀਤੀ। ਜਿਨ੍ਹਾਂ ਲੋਕਾਂ ਦੀ ਜਾਨ ਗਈ ਹੈ, ਉਨ੍ਹਾਂ ਵਿਚ ਮਧੂਬਨੀ ਵਿਚ 5, ਔਰੰਗਾਬਾਦ 'ਚ 4, ਸੁਪੌਲ 'ਚ 3, ਨਾਲੰਦਾ 'ਚ 3, ਲਖੀਸਰਾਏ ਅਤੇ ਪਟਨਾ 'ਚ 2-2 ਅਤੇ ਬੇਗੂਸਰਾਏ, ਜਮੁਈ, ਗੋਪਾਲਗੰਜ, ਰੋਹਤਾਸ, ਸਮਸਤੀਪੁਰ ਅਤੇ ਪੂਰਨੀਆ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋਈ।

ਬਿਹਾਰ ਸੂਬਾ ਆਫ਼ਤ ਪ੍ਰਬੰਧਨ ਅਥਾਰਟੀ ਮੁਤਾਬਕ ਇਕੱਲੇ ਜੁਲਾਈ ਮਹੀਨੇ ਵਿਚ ਆਸਮਾਨੀ ਬਿਜਲੀ ਡਿੱਗਣ ਨਾਲ 50 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ ਅੰਕੜਾ ਇਸ ਤੋਂ ਵੱਧ ਹੋ ਸਕਦਾ ਹੈ। ਅਥਾਰਟੀ ਨੇ ਅਗਲੇ ਕੁਝ ਦਿਨਾਂ ਵਿਚ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ ਕਿਉਂਕਿ ਵੀਰਵਾਰ ਨੂੰ ਬਿਹਾਰ ਦੇ ਕਈ ਜ਼ਿਲ੍ਹਿਆਂ ਵਿਚ ਮੋਹਲੇਧਾਰ ਮੀਂਹ, ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ ਅਤੇ ਅਗਲੇ ਦੋ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਪਟਨਾ ਸਮੇਤ ਕਈ ਇਲਾਕਿਆਂ 'ਚ ਹਨ੍ਹੇਰੀ ਅਤੇ ਬਿਜਲੀ ਡਿੱਗਣ ਨਾਲ ਹੀ ਮੱਧ ਤੋਂ ਭਾਰੀ ਮੀਂਹ ਦਾ ਅਨੁਮਾਨ ਜਤਾਇਆ ਹੈ। ਪਟਨਾ ਵਿਚ ਵੀਰਵਾਰ ਨੂੰ 52.8 ਮਿਲੀਮੀਟਰ ਮੀਂਹ ਪਿਆ। 


Tanu

Content Editor

Related News