ਜੰਮੂ-ਕਸ਼ਮੀਰ: ਊਧਮਪੁਰ ''ਚ ਵਾਪਰਿਆ ਭਿਆਨਕ ਬੱਸ ਹਾਦਸਾ, 25 ਯਾਤਰੀ ਹੋਏ ਜ਼ਖਮੀ

Saturday, May 28, 2022 - 10:57 AM (IST)

ਜੰਮੂ-ਕਸ਼ਮੀਰ: ਊਧਮਪੁਰ ''ਚ ਵਾਪਰਿਆ ਭਿਆਨਕ ਬੱਸ ਹਾਦਸਾ, 25 ਯਾਤਰੀ ਹੋਏ ਜ਼ਖਮੀ

ਜੰਮੂ- ਜੰਮੂ-ਕਸ਼ਮੀਰ ਦੇ ਊਧਮਪੁਰ ’ਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਟੱਲ ਬਲਿਆਨ ਖੇਤਰ ਵਿਚ ਜੰਮੂ ਤੋਂ ਡੋਡਾ ਜ਼ਿਲ੍ਹੇ ਨੂੰ ਜਾ ਰਹੀ ਇਕ ਬੱਸ ਦੇ ਪਲਟ ਜਾਣ ਕਾਰਨ ਲਗਭਗ 25 ਯਾਤਰੀ ਜ਼ਖਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸਾਰੇ ਜ਼ਖਮੀਆਂ ਨੂੰ ਊਧਮਪੁਰ ਦੇ ਜ਼ਿਲ੍ਹਾ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ, ਜਦਕਿ 6 ਜ਼ਖਮੀਆਂ ਨੂੰ ਜੰਮੂ ਦੇ ਸਰਕਾਰੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ।

PunjabKesari

ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਮੁਤਾਬਕ ਡਰਾਈਵਰ ਦੀ ਨੀਂਦ ਦੇ ਵਜ੍ਹਾ ਕਰ ਕੇ ਬੱਸ ’ਤੇ ਕੰਟਰੋਲ ਨਹੀਂ ਰਿਹਾ ਹੋਵੇਗਾ, ਇਸ ਲਈ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਬਿਹਤਰ ਇਲਾਜ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


author

Tanu

Content Editor

Related News