ਹਲਦਵਾਨੀ ਹਿੰਸਾ : 25 ਹੋਰ ਗ੍ਰਿਫ਼ਤਾਰ; ਮਾਸਟਰਮਾਈਂਡ ਦੀ ਭਾਲ ਜਾਰੀ, ਉੱਤਰਾਖੰਡ ਸਰਕਾਰ ਨੇ ਮੰਗੀ ਹੋਰ ਫੋਰਸ

Monday, Feb 12, 2024 - 09:37 AM (IST)

ਹਲਦਵਾਨੀ ਹਿੰਸਾ : 25 ਹੋਰ ਗ੍ਰਿਫ਼ਤਾਰ; ਮਾਸਟਰਮਾਈਂਡ ਦੀ ਭਾਲ ਜਾਰੀ, ਉੱਤਰਾਖੰਡ ਸਰਕਾਰ ਨੇ ਮੰਗੀ ਹੋਰ ਫੋਰਸ

ਹਲਦਵਾਨੀ (ਭਾਸ਼ਾ) - ਉੱਤਰਾਖੰਡ ਦੇ ਹਲਦਵਾਨੀ ’ਚ 3 ਦਿਨ ਪਹਿਲਾਂ ਹਿੰਸਾ ਭੜਕਾਉਣ ਦੇ ਦੋਸ਼ ’ਚ ਬੀਤੇ 24 ਘੰਟਿਆਂ ’ਚ 25 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਮਾਮਲੇ ਦੇ ਮਾਸਟਰਮਾਈਂਡ ਅਬਦੁਲ ਮਲਿਕ ਦੀ ਭਾਲ ਜਾਰੀ ਹੈ। ਨੈਨੀਤਾਲ ਦੇ ਸੀਨੀਅਰ ਪੁਲਸ ਕਪਤਾਨ ਪ੍ਰਹਿਲਾਦ ਮੀਣਾ ਨੇ ਐਤਵਾਰ ਨੂੰ ਇੱਥੇ ਇਕ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਇਸ ਘਟਨਾ ਦੇ ਸਬੰਧ ’ਚ ਹੁਣ ਤੱਕ 30 ਲੋਕ ਗ੍ਰਿਫਤਾਰ ਕੀਤੇ ਜਾ ਚੱਕੇ ਹਨ।

ਇਹ ਵੀ ਪੜ੍ਹੋ :    ਇਟਲੀ 'ਚ ਕਾਰੋਬਾਰ ਕਰਨ ਵਾਲਿਆ ਲਈ ਵੱਡੀ ਰਾਹਤ, ਹੁਣ ਪੰਜਾਬੀ ਭਾਸ਼ਾ ’ਚ ਹੋ ਸਕੇਗਾ ਪੇਪਰ ਵਰਕ

8 ਫਰਵਰੀ ਨੂੰ ਵਾਪਰੀ ਇਸ ਘਟਨਾ ਦੇ ਸਬੰਧ ’ਚ 5 ਲੋਕਾਂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਘਟਨਾ ਦੇ ਮੁੱਖ ਮੁਲਜ਼ਮ ਅਬਦੁਲ ਮਲਿਕ ਦੀ ਭਾਲ ਅਜੇ ਜਾਰੀ ਹੈ। ਇਸ ਤੋਂ ਪਹਿਲਾਂ ਪੁਲਸ ਸੂਤਰਾਂ ਨੇ ਦੱਸਿਆ ਸੀ ਕਿ ਮਲਿਕ ਨੂੰ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਹਲਦਵਾਨੀ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ :   76 ਸਾਲਾਂ ਦੇ ਇਤਿਹਾਸ ’ਚ ਪਾਕਿਸਤਾਨ ਨੂੰ ਮਿਲੇ 29 PM, ਕੋਈ ਵੀ ਪੂਰਾ ਨਹੀਂ ਕਰ ਸਕਿਆ ਆਪਣਾ ਕਾਰਜਕਾਲ

ਦੂਜੇ ਪਾਸੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਕਿਹਾ ਕਿ ਹਲਦਵਾਨੀ ’ਚ ਹਿੰਸਾ ’ਚ ਸ਼ਾਮਲ ਦੰਗਾਕਾਰੀਆਂ ਅਤੇ ਸ਼ਰਾਰਤੀ ਤੱਤਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।

ਮੁੱਖ ਮੰਤਰੀ ਧਾਮੀ ਨੇ ਕਿਹਾ ਕਿ ਹਲਦਵਾਨੀ ਹਿੰਸਾ ’ਚ ਸ਼ਾਮਲ ਕਿਸੇ ਵੀ ਦੰਗਾਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਨੁਕਸਾਨ ਦੀ ਪੂਰਤੀ ਵੀ ਦੰਗਾਕਾਰੀਆਂ ਤੋਂ ਹੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ :   ਹੋਲੀ ਮੌਕੇ ਘਰ ਜਾਣ ਦੀ ਬਣਾ ਰਹੇ ਹੋ ਯੋਜਨਾ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਰੂਟਾਂ 'ਤੇ ਨਹੀਂ

ਓਧਰ, ਹਲਦਵਾਨੀ ’ਚ ਹਿੰਸਾ ਦੇ ਮੱਦੇਨਜ਼ਰ ਸਥਿਤੀ ਨਾਲ ਨਜਿੱਠਣ ਲਈ ਉੱਤਰਾਖੰਡ ਸਰਕਾਰ ਨੇ ਹੋਰ ਕੇਂਦਰੀ ਫੋਰਸਾਂ ਦੀ ਮੰਗ ਕੀਤੀ ਹੈ। ਗ੍ਰਹਿ ਮੰਤਰਾਲੇ ਤੋਂ ਪੈਰਾ ਮਿਲਟਰੀ ਫੋਰਸਾਂ ਦੀਆਂ 100-100 ਜਵਾਨਾਂ ਦੀ 4 ਕੰਪਨੀਆਂ ਦੀ ਮੰਗ ਕੀਤੀ ਗਈ ਹੈ। ਬਨਭੂਲਪੁਰਾ ’ਚ ਲਗਭਗ 1000 ਸੁਰੱਖਿਆ ਜਵਾਨ ਪਹਿਲਾਂ ਹੀ ਤਾਇਨਾਤ ਹਨ।

ਇਹ ਵੀ ਪੜ੍ਹੋ :    ਰਿਟਾਇਰਡ ਇੰਸ਼ੋਰਡ ਵਿਅਕਤੀਆਂ ਲਈ ਵੱਡੀ ਖ਼ਬਰ, ਰਿਟਾਇਰਮੈਂਟ ਤੋਂ ਬਾਅਦ ਵੀ ਮਿਲੇਗਾ ਮੈਡੀਕਲ ਲਾਭ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News