ਦੀਵਾਲੀ ਵਾਲੇ ਦਿਨ ਵਾਪਰੀ ਸ਼ਰਮਨਾਕ ਘਟਨਾ, 25 ਸਾਲਾ ਕੁੜੀ ਨੂੰ ਸ਼ਰਾਬ ਪਿਲਾ ਕੇ ਕੀਤਾ ਗੈਂਗਰੇਪ

Monday, Nov 13, 2023 - 12:22 PM (IST)

ਦੀਵਾਲੀ ਵਾਲੇ ਦਿਨ ਵਾਪਰੀ ਸ਼ਰਮਨਾਕ ਘਟਨਾ, 25 ਸਾਲਾ ਕੁੜੀ ਨੂੰ ਸ਼ਰਾਬ ਪਿਲਾ ਕੇ ਕੀਤਾ ਗੈਂਗਰੇਪ

ਆਗਰਾ (ਭਾਸ਼ਾ)- ਉੱਤਰ ਪ੍ਰਦੇਸ਼ 'ਚ ਆਗਰਾ ਦੇ ਤਾਜਗੰਜ 'ਚ ਸ਼ਨੀਵਾਰ ਰਾਤ ਇਕ ਗੈਸਟ ਹਾਊਸ ਦੇ ਕਮਰੇ 'ਚ ਕੁੜੀ ਨੂੰ ਜ਼ਬਰਨ ਸ਼ਰਾਬ ਪਿਲਾ ਕੇ ਸਮੂਹਿਕ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਇਸੇ ਗੈਸਟ ਹਾਊਸ 'ਚ ਕਰਮਚਾਰੀ ਹੈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮਾਮਲੇ 'ਚ ਇਕ ਔਰਤ ਸਮੇਤ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਸਈ ਪੁਲਸ ਚੌਕੀ ਦੇ ਇੰਚਾਰਜ ਮੋਹਿਤ ਸ਼ਰਮਾ ਨੇ ਦੱਸਿਆ ਕਿ ਪੀੜਤਾ ਦੀ ਉਮਰ ਲਗਭਗ 25 ਸਾਲ ਹੈ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਪਹਿਲੇ ਉਸ ਦਾ ਇਕ ਇਤਰਾਜ਼ਯੋਗ ਵੀਡੀਓ ਬਣਾਇਆ ਗਿਆ ਸੀ ਅਤੇ ਇਸ ਨੂੰ ਲੈ ਕੇ ਉਸ ਨੂੰ ਬਲੈਕਮੇਲ ਕੀਤਾ ਗਿਆ। ਸ਼ਰਮਾ ਨੇ ਦੱਸਿਆ ਕਿ ਕੁੜੀ ਨੂੰ ਸ਼ਰਾਬ ਪੀਣ ਲਈ ਵੀ ਮਜ਼ਬੂਰ ਕੀਤਾ ਗਿਆ ਅਤੇ ਇਸ ਦੇ ਸਿਰ 'ਤੇ ਕੱਚ ਦੀ ਬੋਤਲ ਮਾਰੀ ਗਈ।

ਇਹ ਵੀ ਪੜ੍ਹੋ : ਬਹੁਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 6 ਲੋਕ ਜਿਊਂਦੇ ਸੜੇ

ਉਨ੍ਹਾਂ ਦੱਸਿਆ ਕਿ ਮਦਦ ਲਈ ਚੀਕ ਰਹੀ ਪੀੜਤਾ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਪੁਲਸ ਨੇ ਦੱਸਿਆ ਕਿ ਉਸ ਕੋਲ ਸ਼ਨੀਵਾਰ ਦੇਰ ਰਾਤ ਪੀੜਤਾ ਦਾ ਫੋਨ ਆਇਆ, ਜਿਸ ਤੋਂ ਬਾਅਦ ਪੁਲਸ ਕਰਮਚਾਰੀ ਗੈਸਟ ਹਾਊਸ ਪਹੁੰਚੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ। ਪੁਲਸ ਪੁੱਛ-ਗਿੱਛ 'ਚ ਕੁੜੀ ਨੇ ਦੋਸ਼ ਲਗਾਇਆ ਕਿ ਗੈਸਟ ਹਾਊਸ 'ਚ ਉਸ ਨੂੰ ਸ਼ਰਾਬ ਪਿਲਾ ਕੇ ਸਮੂਹਿਕ ਜਬਰ ਜ਼ਿਨਾਹ ਕੀਤਾ ਗਿਆ ਅਤੇ ਵਿਰੋਧ ਕਰਨ 'ਤੇ ਉਸ ਨਾਲ ਕੁੱਟਮਾਰ ਕੀਤੀ ਗਈ। ਸਹਾਇਕ ਪੁਲਸ ਕਮਿਸ਼ਨਰ ਅਰਚਨਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਦੋਸ਼ੀ ਤਾਜਗੰਜ ਥਾਣਾ ਖੇਤਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਕੁੜੀ ਤੋਂ ਪੁੱਛ-ਗਿੱਛ ਤੋਂ ਬਾਅਦ ਗੈਸਟ ਹਾਊਸ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ 'ਚ 25 ਸਾਲਾ ਇਕ ਕੁੜੀ ਵੀ ਸ਼ਾਮਲ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 (ਜਬਰ ਜ਼ਿਨਾਹ) ਅਤੇ ਧਾਰਾ 307 (ਕਤਲ ਦੀ ਕੋਸ਼ਿਸ਼) ਸਮੇਤ ਸੰਬੰਧਤ ਧਾਰਾਵਾਂ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News