ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 25 ਸਾਲ ਦੀ ਜੇਲ੍ਹ

Monday, Nov 18, 2024 - 06:50 PM (IST)

ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 25 ਸਾਲ ਦੀ ਜੇਲ੍ਹ

ਬਾਲਾਸੋਰ (ਏਜੰਸੀ)– ਓਡੀਸ਼ਾ ਦੇ ਬਾਲਾਸੋਰ ਜ਼ਿਲ੍ਹੇ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਇਕ ਵਿਅਕਤੀ ਨੂੰ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਦੇ ਜੁਰਮ ਵਿਚ 25 ਸਾਲ ਦੀ ਸਖਤ ਜੇਲ੍ਹ ਦੀ ਸਜ਼ਾ ਸੁਣਾਈ। ਵਿਸ਼ੇਸ਼ ਸਰਕਾਰੀ ਵਕੀਲ ਪ੍ਰਣਬ ਕੁਮਾਰ ਪਾਂਡਾ ਨੇ ਦੱਸਿਆ ਕਿ ਵਿਸ਼ੇਸ਼ ‘ਪੋਕਸੋ’ ਅਦਾਲਤ ਦੇ ਜੱਜ ਰੰਜਨ ਕੁਮਾਰ ਸੁਤਾਰ ਨੇ ਦੋਸ਼ੀ ’ਤੇ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ, ਜਿਸ ਨੂੰ ਅਦਾ ਨਾ ਕਰਨ ’ਤੇ ਉਸ ਨੂੰ 2 ਸਾਲ ਦੀ ਵਾਧੂ ਸਜ਼ਾ ਕੱਟਣੀ ਪਵੇਗੀ।

ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਨੇ ਨਾਈਜੀਰੀਆ ਦੇ ਰਾਸ਼ਟਰਪਤੀ ਨੂੰ ਤੋਹਫ਼ੇ 'ਚ ਦਿੱਤਾ ਚਾਂਦੀ ਦਾ ਪੰਚਾਮ੍ਰਿਤ ਕਲਸ਼

ਅਦਾਲਤ ਨੇ 12 ਗਵਾਹਾਂ ਦੇ ਬਿਆਨਾਂ ਅਤੇ 28 ਸਬੂਤਾਂ ਦੇ ਆਧਾਰ ’ਤੇ ਫੈਸਲਾ ਸੁਣਾਇਆ। ਇਸ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਜ਼ਿਲ੍ਹਾ ਲੀਗਲ ਸੇਵਾ ਅਥਾਰਟੀ (ਡੀ. ਐੱਲ. ਐੱਸ. ਏ.) ਤੋਂ ਪੀੜਤਾ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਹ ਘਟਨਾ ਅਗਸਤ ਵਿਚ ਸਿੰਗਲਾ ਇਲਾਕੇ ਦੇ ਇਕ ਪਿੰਡ ਵਿਚ ਵਾਪਰੀ ਸੀ। 13 ਸਾਲਾ ਕੁੜੀ ਦੀ ਮਾਂ ਨੇ 6 ਅਗਸਤ ਨੂੰ ਸਿੰਗਲਾ ਥਾਣੇ ਵਿੱਚ ਆਪਣੇ ਪਤੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ: UK ਦੀ ਸੰਸਦ ’ਚ ਸਿੱਖ ਨੇ ਰਚਿਆ ਇਤਿਹਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News