ਦੇਸ਼ ''ਚ ਪਿਛਲੇ 24 ਘੰਟਿਆਂ ''ਚ ਕੋਰੋਨਾ ਮਾਮਲਿਆਂ ''ਚ ਆਈ ਗਿਰਾਵਟ, ਇੰਨੇ ਨਵੇਂ ਕੇਸ ਆਏ ਸਾਹਮਣੇ
Friday, Jan 28, 2022 - 10:28 AM (IST)
ਨਵੀਂ ਦਿੱਲੀ- ਭਾਰਤ 'ਚ ਇਕ ਦਿਨ 'ਚ ਕੋਰੋਨਾ ਦੇ 2,51,209 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਪੀੜਤਾਂ ਦੀ ਗਿਣਤੀ ਵੱਧ ਕੇ 4,06,22,709 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ 627 ਹੋਰ ਲੋਕਾਂ ਦੀ ਸੰਕਰਮਣ ਨਾਲ ਮੌਤ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,92,327 ਹੋ ਗਈ ਹੈ। ਦੇਸ਼ 'ਚ ਹਾਲੇ 21,05,611 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 5.18 ਫੀਸਦੀ ਹੈ।
ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 96,861 ਦੀ ਕਮੀ ਦਰਜ ਕੀਤੀ ਗਈ ਹੈ। ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 93.60 ਫੀਸਦੀ ਹੈ। ਅੰਕੜਿਆਂ ਅਨੁਸਾਰ ਸੰਕਰਮਣ ਦੀ ਰੋਜ਼ਾਨਾ ਦਰ 15.88 ਫੀਸਦੀ ਅਤੇ ਹਫ਼ਤਾਵਾਰ ਦਰ 17.47 ਫੀਸਦੀ ਦਰਜ ਕੀਤੀ ਗਈ ਹੈ। ਦੇਸ਼ 'ਚ ਹਾਲੇ ਤੱਕ ਕੁੱਲ 3,80,24,771 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.21 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 164.44 ਕਰੋੜ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ