26 ਜਨਵਰੀ ਤੋਂ ਲਾਪਤਾ ਮੋਗਾ ਦੇ 11 ਮੁੰਡੇ ਹਨ ਤਿਹਾੜ ਜੇਲ੍ਹ ''ਚ ਬੰਦ : ਮਨਜਿੰਦਰ ਸਿਰਸਾ

Saturday, Jan 30, 2021 - 01:39 PM (IST)

ਨਵੀਂ ਦਿੱਲੀ- ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬੈਠੇ 2 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਉੱਥੇ ਹੀ 26 ਜਨਵਰੀ ਨੂੰ ਹੋਈ ਹਿੰਸਾ ਅਤੇ ਸ਼ੁੱਕਰਵਾਰ ਨੂੰ ਸਿੰਘੂ ਸਰਹੱਦ 'ਤੇ ਹੰਗਾਮੇ ਤੋਂ ਬਾਅਦ ਵੀ ਤਿੰਨੋਂ ਮੁੱਖ ਬਾਰਡਰਾਂ (ਗਾਜ਼ੀਪੁਰ, ਸਿੰਘੂ ਅਤੇ ਟਿਕਰੀ) 'ਤੇ ਅੰਦੋਨ ਲਗਾਤਾਰ ਜਾਰੀ ਹੈ। ਇਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਵਟਸਐੱਪ 'ਤੇ ਵਾਇਰਲ ਹੋ ਰਿਹਾ ਸੀ ਕਿ 26 ਜਨਵਰੀ ਨੂੰ ਹਿੰਸਾ ਦੇ ਬਾਅਦ ਤੋਂ ਮੋਗਾ ਦੇ 11 ਮੁੰਡੇ ਲਾਪਤਾ ਹਨ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਦੇ ਜੁਆਇੰਟ ਪੁਲਸ ਕਮਿਸ਼ਨਰ ਨਾਲ ਗੱਲ ਕਰ ਕੇ ਇਸ ਬਾਰੇ ਸਾਰੀ ਜਾਣਕਾਰੀ ਲਈ ਹੈ। ਸਿਰਸਾ ਨੇ ਦੱਸਿਆ ਕਿ ਇਨ੍ਹਾਂ ਮੁੰਡਿਆਂ ਨੂੰ ਨਾਗਪੁਰ ਪੁਲਸ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਨ੍ਹਾਂ ਮੁੰਡਿਆਂ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਸੀਂ ਹਸਪਤਾਲਾਂ 'ਚ ਵੀ ਟੀਮ ਭੇਜੀ ਸੀ, ਜਿਸ 'ਚ ਸਿਰਫ਼ ਇਕ ਮੁੰਡੇ ਦੀ ਜਾਣਕਾਰੀ ਮਿਲੀ ਹੈ, ਜਿਸ ਨੂੰ ਗੋਲੀ ਲੱਗੀ ਹੋਈ ਹੈ। 

ਦੱਸਣਯੋਗ ਹੈ ਕਿ ਤਿੰਨਾਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਕਿਸਾਨਾਂ ਵੱਲੋਂ ਕੱਢੀ ਗਈ ਟਰੈਕਟਰ ਪਰੇਡ ਹਿੰਸਕ ਹੋ ਗਈ ਸੀ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਸਕਰਮੀਆਂ ’ਤੇ ਹਮਲਾ ਕੀਤਾ ਸੀ, ਗੱਡੀਆਂ ਪਲਟਾ ਦਿੱਤੀਆਂ ਸਨ ਅਤੇ ਇਤਿਹਾਸਿਕ ਲਾਲ ਕਿਲ੍ਹੇ ਦੇ ਅੰਦਰ ਇਕ ਧਾਰਮਿਕ ਝੰਡਾ ਲਗਾ ਦਿੱਤਾ ਸੀ। ਪੁਲਸ ਨੇ ਵੀਰਵਾਰ ਨੂੰ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਅਤੇ ਗਣਤੰਤਰ ਦਿਵਸ ਦੇ ਦਿਨ ਹੋਈ ਹਿੰਸਾ ਦੇ ਪਿੱਛੇ ਦੀ ‘ਸਾਜਿਸ਼’ ਦੀ ਜਾਂਚ ਦੀ ਘੋਸ਼ਣਾ ਕੀਤੀ ਸੀ। ਇਸ ਹਿੰਸਾ ਦੇ ਸਿਲਸਿਲੇ ਵਿਚ ਪੁਲਸ ਨੇ ਹੁਣ ਤੱਕ 33 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ ਕਿਸਾਨ ਨੇਤਾਵਾਂ ਸਮੇਤ 44 ਲੋਕਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤੇ ਹਨ।


DIsha

Content Editor

Related News