ਸੁਨਹਿਰੀ ਭਵਿੱਖ ਲਈ ਅਮਰੀਕਾ ਗਏ 26 ਸਾਲਾ ਭਾਰਤੀ ਨੌਜਵਾਨ ਦਾ ਕਤਲ
Monday, Jan 20, 2025 - 03:03 PM (IST)

ਹੈਦਰਾਬਾਦ (ਏਜੰਸੀ)- ਅਮਰੀਕਾ ਦੇ ਵਾਸ਼ਿੰਗਟਨ ਐਵੇਨਿਊ ਵਿਖੇ ਅਣਪਛਾਤੇ ਬਦਮਾਸ਼ਾਂ ਨੇ ਹੈਦਰਾਬਾਦ ਦੇ ਰਹਿਣ ਵਾਲੇ 26 ਸਾਲਾ ਤੇਲਗੂ ਨੌਜਵਾਨ ਦਾ ਐਤਵਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦੇ ਪਰਿਵਾਰ ਨੇ ਸੋਮਵਾਰ ਨੂੰ ਇੱਥੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਹੈਦਰਾਬਾਦ ਦੇ 26 ਸਾਲਾ ਰਵੀ ਤੇਜਾ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਰਵੀ ਤੇਜਾ ਨੂੰ ਇੱਕ ਗੈਸ ਸਟੇਸ਼ਨ ਨੇੜੇ ਗੋਲੀ ਮਾਰੀ ਗਈ। ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਰਵੀ 2022 ਵਿੱਚ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ। ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ।
ਇਹ ਵੀ ਪੜ੍ਹੋ: 7 ਕਰੋੜ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ
ਰਵੀ ਨੇ ਆਪਣੀ ਮਾਸਟਰਸ ਪੂਰੀ ਕਰ ਲਈ ਸੀ, ਜਿਸ ਤੋਂ ਬਾਅਦ ਉਹ ਨੌਕਰੀ ਦੀ ਭਾਲ ਵਿੱਚ ਸੀ। ਤੇਜਾ ਦੇ ਪਿਤਾ ਨੇ ਕਿਹਾ, "ਮੈਨੂੰ ਪਤਾ ਲੱਗਾ ਹੈ ਕਿ ਮੇਰੇ ਪੁੱਤਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਲਾਸ਼ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ। ਮੈਂ ਹੋਰ ਕੁਝ ਕਹਿਣ ਦੀ ਸਥਿਤੀ ਵਿੱਚ ਨਹੀਂ ਹਾਂ। ਨਮ ਅੱਖਾਂ ਨਾਲ ਉਨ੍ਹਾਂ ਕਿਹਾ, "(ਜਦੋਂ ਉਸਦੀ ਲਾਸ਼ ਲਿਆਂਦੀ ਜਾਵੇਗੀ), ਮੈਨੂੰ ਨਹੀਂ ਪਤਾ ਕਿ ਮੈਂ ਜ਼ਿੰਦਾ ਹੋਵਾਂਗਾ ਜਾਂ ਨਹੀਂ।" ਤੇਜਾ ਨੇ ਆਪਣੇ ਪਿਤਾ ਨੂੰ ਕਿਹਾ ਸੀ ਕਿ ਉਹ ਨੌਕਰੀ ਮਿਲਣ ਤੋਂ ਬਾਅਦ ਘਰ ਆਵੇਗਾ।
ਇਹ ਵੀ ਪੜ੍ਹੋ: ਕੈਨੇਡਾ ਨੇ 2024 'ਚ ਰਿਕਾਰਡ 2000 ਭਾਰਤੀ ਨਾਗਰਿਕਾਂ ਨੂੰ ਦਿੱਤਾ ਦੇਸ਼ ਨਿਕਾਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8