ਦੇਸ਼ ''ਚ 44 ਦਿਨਾਂ ਬਾਅਦ ਕੋਰੋਨਾ ਦੇ 30 ਹਜ਼ਾਰ ਤੋਂ ਘੱਟ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਲੋਕਾਂ ਨੇ ਗੁਆਈ ਜਾਨ

Tuesday, Feb 15, 2022 - 10:36 AM (IST)

ਦੇਸ਼ ''ਚ 44 ਦਿਨਾਂ ਬਾਅਦ ਕੋਰੋਨਾ ਦੇ 30 ਹਜ਼ਾਰ ਤੋਂ ਘੱਟ ਮਾਮਲੇ ਆਏ ਸਾਹਮਣੇ, ਹੁਣ ਤੱਕ ਇੰਨੇ ਲੋਕਾਂ ਨੇ ਗੁਆਈ ਜਾਨ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 27,409 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਸੰਕਰਮਣ ਦੇ ਕੁੱਲ ਮਾਮਲਿਆਂ ਦੀ ਗਿਣਤੀ 4,26,92,943 ਹੋ ਗਈ। ਦੇਸ਼ 'ਚ ਕਰੀਬ 44 ਦਿਨਾਂ ਬਾਅਦ ਸੰਕਰਮਣ ਦੇ ਰੋਜ਼ਾਨਾ ਮਾਮਲੇ 30 ਹਜ਼ਾਰ ਤੋਂ ਘੱਟ ਦਰਜ ਕੀਤੇ ਗਏ ਹਨ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 4,23,127 ਹੋ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੇ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਇਸ ਮਹਾਮਾਰੀ ਨਾਲ 347 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,09,358 ਹੋ ਗਈ ਹੈ। ਅੰਕੜਿਆਂ ਅਨੁਸਾਰ, ਕੋਰੋਨਾ ਦੇ ਰੋਜ਼ਾਨਾ ਮਾਮਲੇ ਲਗਾਤਾਰ 9ਵੇਂ ਦਿਨ ਇਕ ਲੱਖ ਤੋਂ ਘੱਟ ਹਨ। 

PunjabKesari

ਮੰਤਰਾਲਾ ਨੇ ਦੱਸਿਆ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 4,23,127 ਰਹਿ ਗਈ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.99 ਫੀਸਦੀ ਹੈ। ਕੋਰੋਨਾ ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 97.82 ਫੀਸਦੀ 'ਤੇ ਪਹੁੰਚ ਗਈ ਹੈ। ਬੀਤੇ 24 ਘੰਟਿਆਂ 'ਚ ਕੋਰੋਨਾ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ 'ਚ 55,755 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ 173.42 ਕਰੋੜ ਤੋਂ ਵੱਧ ਲੋਕਾਂ ਨੂੰ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News