Rain Update : ਕਈ ਸੂਬਿਆਂ 'ਚ ਤੂਫ਼ਾਨੀ ਮੀਂਹ ਨੇ ਮਚਾਈ ਭਾਰੀ ਤਬਾਹੀ, ਹੁਣ ਤੱਕ 27 ਲੋਕਾਂ ਦੀ ਮੌਤ
Tuesday, Sep 12, 2023 - 09:26 AM (IST)
ਲਖਨਊ : ਪਿਛਲੇ 2 ਦਿਨਾਂ ਤੋਂ ਦੇਸ਼ ਦੇ ਕਈ ਸੂਬਿਆਂ 'ਚ ਲਗਾਤਾਰ ਪੈ ਰਿਹਾ ਮੀਂਹ ਲੋਕਾਂ ਲਈ ਆਫ਼ਤ ਬਣ ਗਿਆ ਹੈ। ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ, ਜਦੋਂ ਕਿ ਦਿੱਲੀ-ਐੱਨ. ਸੀ. ਆਰ. ਦੇ ਕਈ ਇਲਾਕਿਆਂ 'ਚ ਪੂਰੀ ਤਰ੍ਹਾਂ ਪਾਣੀ ਭਰ ਗਿਆ ਹੈ। ਉੱਤਰ ਪ੍ਰਦੇਸ਼ 'ਚ ਮੀਂਹ ਦੇ ਕਾਰਨ 27 ਲੋਕਾਂ ਅਤੇ 140 ਭੇਡਾਂ ਦੀ ਮੌਤ ਹੋਣ ਦੀ ਸੂਚਨਾ ਹੈ।
ਮੀਂਹ ਕਾਰਨ ਉੱਤਰਾਖੰਡ 'ਚ ਵੀ ਲੈਂਡ ਸਲਾਈਡਿੰਗ ਹੋਈ ਹੈ। ਮੌਸਮ ਵਿਭਾਗ ਨੇ ਕਈ ਸੂਬਿਆਂ ਲਈ ਅਗਲੇ ਕੁੱਝ ਦਿਨਾਂ 'ਚ ਹੋਰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਪਿਛਲੇ 35 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਬਾਰੇ ਅਹਿਮ ਖ਼ਬਰ
ਇਸ ਕਾਰਨ 56 ਹਜ਼ਾਰ ਦੇ ਕਰੀਬ ਲੋਕ ਹੜ੍ਹ ਕਾਰਨ ਪ੍ਰਭਾਵਿਤ ਹੋਏ ਹਨ। ਹਾਲਾਂਕਿ ਰਾਹਤ ਕਾਰਜ ਜਾਰੀ ਹੈ। ਇੱਥੇ ਸਿਰਫ ਇਕ ਦਿਨ ਦੇ ਮੀਂਹ ਤੋਂ ਬਾਅਦ 10 ਜ਼ਿਲ੍ਹਿਆਂ ਦੀਆਂ ਕੁੱਲ 19 ਤਹਿਸੀਲਾਂ, ਜਿਨ੍ਹਾਂ 'ਚ ਕਰੀਬ 173 ਪਿੰਡ ਸ਼ਾਮਲ ਹਨ, ਹੜ੍ਹ ਦੇ ਹਾਲਾਤ ਦਾ ਸਾਹਮਣਾ ਕਰ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8