ਦੇਸ਼ ''ਚ ਕੋਰੋਨਾ ਦੇ ਨਵੇਂ ਮਾਮਲੇ 27 ਹਜ਼ਾਰ ਤੋਂ ਵੱਧ, ਓਮੀਕ੍ਰੋਨ ਦੇ ਇੰਨੇ ਕੇਸ ਆਏ ਸਾਹਮਣੇ

Sunday, Jan 02, 2022 - 12:13 PM (IST)

ਦੇਸ਼ ''ਚ ਕੋਰੋਨਾ ਦੇ ਨਵੇਂ ਮਾਮਲੇ 27 ਹਜ਼ਾਰ ਤੋਂ ਵੱਧ, ਓਮੀਕ੍ਰੋਨ ਦੇ ਇੰਨੇ ਕੇਸ ਆਏ ਸਾਹਮਣੇ

ਨਵੀਂ ਦਿੱਲੀ (ਵਾਰਤਾ)- ਦੇਸ਼ 'ਚ ਕੋਰੋਨਾ ਮਹਾਮਾਰੀ ਦੇ ਪ੍ਰਕੋਪ ਦੇ ਨਾਲ-ਨਾਲ ਕੋਰੋਨਾ ਟੀਕਾਕਰਨ 'ਚ ਵੀ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਦੇਸ਼ ਭਰ 'ਚ 25 ਲੱਖ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਕੁੱਲ ਟੀਕਾਕਰਨ 145.44 ਕਰੋੜ ਤੋਂ ਵੱਧ ਹੋ ਰਿਹਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਦੇਸ਼ 'ਚ 25 ਲੱਖ 75 ਹਜ਼ਾਰ 255 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਯਾਨੀ ਐਤਵਾਰ ਸਵੇਰ ਤੱਕ 145 ਕਰੋੜ 44 ਲੱਖ 13 ਹਜ਼ਾਰ 5 ਕੋਰੋਨਾ ਟੀਕੇ ਲਾਏ ਜਾ ਚੁਕੇ ਹਨ।

PunjabKesari

ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 27553 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਸਮੇਂ ਦੇਸ਼ 'ਚ ਇਕ ਲੱਖ 22 ਹਜ਼ਾਰ 801 ਰੋਗੀਆਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਇਹ ਕੁੱਲ ਪੀੜਤ ਮਾਮਲਿਆਂ ਦਾ 0.35 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 2.55 ਫੀਸਦੀ ਹੋ ਗਈ ਹੈ। ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਨਾਲ 23 ਸੂਬਿਆਂ 'ਚ 1525 ਵਿਅਕਤੀ ਪੀੜਤ ਪਾਏ ਗਏ ਹਨ, ਜਿਨ੍ਹਾਂ 'ਚੋਂ ਮਹਾਰਾਸ਼ਟਰ 'ਚ ਸਭ ਤੋਂ ਵੱਧ 460, ਦਿੱਲੀ, 'ਚ 351 ਅਤੇ ਤਾਮਿਲਨਾਡੂ 'ਚ 136 ਮਾਮਲੇ ਹਨ। ਓਮੀਕ੍ਰੋਨ ਦੇ ਸੰਕਰਮਣ ਨਾਲ 560 ਵਿਅਕਤੀ ਠੀਕ ਹੋ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਇਸੇ ਮਿਆਦ 'ਚ 9249 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3 ਕਰੋੜ 42 ਲੱਖ 84 ਹਜ਼ਾਰ 561 ਲੋਕ ਕੋਰੋਨਾ ਤੋਂ ਠੀਕ ਹੋ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.27 ਫੀਸਦੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News