ਜੰਮੂ-ਕਸ਼ਮੀਰ ਚੋਣਾਂ ਦੇ ਪਹਿਲੇ ਪੜਾਅ ਲਈ 279 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
Wednesday, Aug 28, 2024 - 05:04 AM (IST)
ਜੰਮੂ (ਭਾਸ਼ਾ) : ਜੰਮੂ-ਕਸ਼ਮੀਰ ਵਿਚ 18 ਸਤੰਬਰ ਨੂੰ ਹੋਣ ਵਾਲੀਆਂ ਤਿੰਨ ਗੇੜਾਂ ਦੀਆਂ ਚੋਣਾਂ ਦੇ ਪਹਿਲੇ ਪੜਾਅ ਲਈ 7 ਜ਼ਿਲ੍ਹਿਆਂ ਦੇ 24 ਵਿਧਾਨ ਸਭਾ ਹਲਕਿਆਂ ਵਿਚ ਕੁੱਲ 279 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਮੰਗਲਵਾਰ ਨੂੰ ਪਹਿਲੇ ਪੜਾਅ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ, ਜਿਸ ਵਿਚ ਦੱਖਣੀ ਕਸ਼ਮੀਰ ਦੇ ਪੁਲਵਾਮਾ, ਕੁਲਗਾਮ, ਅਨੰਤਨਾਗ ਅਤੇ ਸ਼ੋਪੀਆਂ ਜ਼ਿਲ੍ਹਿਆਂ ਦੀਆਂ 16 ਸੀਟਾਂ ਅਤੇ ਜੰਮੂ ਖੇਤਰ ਦੇ ਚਨਾਬ ਘਾਟੀ ਖੇਤਰ ਦੀਆਂ 8 ਸੀਟਾਂ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਅਨੰਤਨਾਗ ਜ਼ਿਲ੍ਹੇ ਵਿਚ ਸਭ ਤੋਂ ਵੱਧ 72 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਬਾਅਦ ਪੁਲਵਾਮਾ ਜ਼ਿਲ੍ਹੇ ਵਿਚ 55, ਡੋਡਾ ਜ਼ਿਲ੍ਹੇ ਵਿਚ 41, ਕਿਸ਼ਤਵਾੜ ਜ਼ਿਲ੍ਹੇ ਵਿਚ 32, ਸ਼ੋਪੀਆਂ ਅਤੇ ਕੁਲਗਾਮ ਵਿਚ 28-28 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ, ਜਦਕਿ ਰਾਮਬਨ ਜ਼ਿਲ੍ਹੇ ਵਿਚ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8