ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ, ਦੇਸ਼ ’ਚ 30 ਹਜ਼ਾਰ ਤੋਂ ਘੱਟ ਰਹੀ ਨਵੇਂ ਮਾਮਲਿਆਂ ਦੀ ਗਿਣਤੀ

Sunday, Sep 12, 2021 - 11:20 AM (IST)

ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ, ਦੇਸ਼ ’ਚ 30 ਹਜ਼ਾਰ ਤੋਂ ਘੱਟ ਰਹੀ ਨਵੇਂ ਮਾਮਲਿਆਂ ਦੀ ਗਿਣਤੀ

ਨਵੀਂ ਦਿੱਲੀ- ਭਾਰਤ ’ਚ ਇਕ ਦਿਨ ’ਚ ਕੋਰੋਨਾ ਦੇ 28,591 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 3,32,36,921 ’ਤੇ ਪਹੁੰਚ ਗਈ, ਜਦੋਂ ਕਿ ਕਰੀਬ 6600 ਲੋਕਾਂ ਦੇ ਠੀਕ ਹੋਣ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 3,84,921 ਰਹਿ ਗਈ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਐਤਵਾਰ ਨੂੰ 338 ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 4,42,655 ’ਤੇ ਪਹੁੰਚ ਗਈ। ਸਿਹਤ ਮੰਤਰਾਲਾ ਨੇ ਦੱਸਿਆ ਕਿ 24 ਘੰਟਿਆਂ ਦੀ ਮਿਆਦ ’ਚ 6,595 ਲੋਕ ਠੀਕ ਹੋਏ ਹਨ, ਜਿਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 3,84,921 ਹੋ ਗਈ ਹੈ, ਜੋ ਕਿ ਸੰਕਰਮਣ ਦੇ ਕੁੱਲ ਮਾਮਲਿਆਂ ਦਾ 1.16 ਫੀਸਦੀ ਹੈ। ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਦਰ 97.51 ਫੀਸਦੀ ਦਰਜ ਕੀਤੀ ਗਈ। 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 6,595 ਦੀ ਕਮੀ ਦਰਜ ਕੀਤੀ ਗਈ। ਅੰਕੜਿਆਂ ਅਨੁਸਾਰ, ਸ਼ਨੀਵਾਰ ਨੂੰ ਕੋਰੋਨਾ ਦਾ ਪਤਾ ਲਗਾਉਣ ਲਈ 15,30,125 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਦੇਸ਼ ’ਚ ਹੁਣ ਤੱਕ ਜਾਂਚੇ ਗਏ ਨਮੂਨਿਆਂ ਦੀ ਗਿਣਤੀ 54,18,05,829 ਹੋ ਗਈ ਹੈ।

PunjabKesari

ਮੰਤਰਾਲਾ ਨੇ ਦੱਸਿਆ ਕਿ ਰੋਜ਼ਾਨਾ ਸੰਕਰਮਣ ਦਰ 1.87 ਫੀਸਦੀ ਦਰਜ ਕੀਤੀ ਗਈ। ਇਸ ਬੀਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3,24,09,345 ਹੋ ਗਈ ਹੈ, ਜਦੋਂ ਕਿ ਮੌਤ ਦਰ 1.33 ਫੀਸਦੀ ਹੈ। ਦੇਸ਼ ’ਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 73.82 ਕਰੋੜ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। ਅੰਕੜਿਆਂ ਅਨੁਸਾਰ ਦੇਸ਼ ’ਚ ਜਿਨ੍ਹਾਂ 338 ਹੋਰ ਮਰੀਜ਼ਾਂਨੇ ਜਾਨ ਗੁਆਈ ਹੈ, ਉਨ੍ਹਾਂ ’ਚੋਂ 181 ਦੀ ਮੌਤ ਕੇਰਲ ’ਚ ਅਤੇ 35 ਲੋਕਾਂ ਦੀ ਮੌਤ ਮਹਾਰਾਸ਼ਟਰ ’ਚ ਹੋਈ ਹੈ। ਇਸ ਮਹਾਮਾਰੀ ਨਾਲ ਹੁਣ ਤੱਕ 4,42,655 ਲੋਕਾਂ ਦੀ ਮੌਤ ਹੋ ਚੁਕੀ ਹੈ।

ਇਹ ਵੀ ਪੜ੍ਹੋ : ਮੀਂਹ ਧਰਨਾਕਾਰੀ ਕਿਸਾਨਾਂ ਲਈ ਬਣਿਆ ਆਫਤ, ਟਿਕੈਤ ਨੇ ਪਾਣੀ ’ਚ ਬੈਠ ਕੇ ਕੀਤਾ ਪ੍ਰਦਰਸ਼ਨ


author

DIsha

Content Editor

Related News