ਹਿਮਾਚਲ ''ਚ ਮੋਹਲੇਧਾਰ ਮੀਂਹ ਕਾਰਨ ਨੈਸ਼ਨਲ ਹਾਈਵੇਅ ਸਮੇਤ 281 ਸੜਕਾਂ ਬੰਦ

Sunday, Aug 27, 2023 - 04:14 PM (IST)

ਹਿਮਾਚਲ ''ਚ ਮੋਹਲੇਧਾਰ ਮੀਂਹ ਕਾਰਨ ਨੈਸ਼ਨਲ ਹਾਈਵੇਅ ਸਮੇਤ 281 ਸੜਕਾਂ ਬੰਦ

ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਚ ਮੀਂਹ ਕਾਰਨ ਨੈਸ਼ਨਲ ਹਾਈਵੇਅ-305 ਸਮੇਤ 281 ਸੜਕਾਂ ਬੰਦ ਹੋ ਗਈਆਂ ਹਨ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਨੇ ਐਤਵਾਰ ਨੂੰ ਦੱਸਿਆ ਕਿ ਇਸ ਤੋਂ ਇਲਾਵਾ 177 ਜਲ ਸਪਲਾਈ ਸਕੀਮਾਂ ਵਿਚ ਵੀ ਵਿਘਨ ਪਿਆ ਹੈ। ਸਰਕਾਰੀ ਅੰਕੜਿਆਂ ਵਿਚ ਇਹ ਜਾਣਕਾਰੀ ਦਿੱਤੀ ਗਈ। 

ਇਹ ਵੀ ਪੜ੍ਹੋ-  ਹਿਮਾਚਲ 'ਚ ਕੁਦਰਤ ਦਾ ਕਹਿਰ; ਹੁਣ ਤੱਕ 372 ਲੋਕਾਂ ਦੀ ਮੌਤ, 2400 ਘਰ ਹੋਏ ਢਹਿ-ਢੇਰੀ

ਸੂਬਾ ਆਫ਼ਤ ਪ੍ਰਬੰਧਨ ਅਥਾਰਟੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਇਸ ਸਾਲ ਮਾਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਘੱਟੋ-ਘੱਟ 372 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰਤ ਅੰਕੜਿਆਂ ਮੁਤਾਬਕ 24 ਜੂਨ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਪਹਾੜੀ ਸੂਬੇ 'ਚ ਮੀਂਹ ਨਾਲ ਜੁੜੀਆਂ ਘਟਨਾਵਾਂ 'ਚ ਰੋਜ਼ਾਨਾ ਔਸਤਨ 7 ਵਿਅਕਤੀ ਆਪਣੀ ਜਾਨ ਗੁਆ ਰਹੇ ਹਨ। ਹਿਮਾਚਲ 'ਚ ਪਿਛਲੇ ਕਈ ਹਫ਼ਤਿਆਂ ਤੋਂ ਮੋਹਲੇਧਾਰ ਮੀਂਹ ਨਾਲ ਪ੍ਰਭਾਵਿਤ ਹੋਇਆ ਹੈ ਅਤੇ ਸੂਬੇ ਨੂੰ ਮੀਂਹ ਨਾਲ ਸਬੰਧਤ ਵੱਖ-ਵੱਖ ਘਟਨਾਵਾਂ ਜਿਵੇਂ ਕਿ ਜ਼ਮੀਨ ਖਿਸਕਣ, ਬੱਦਲ ਫਟਣ, ਅਚਾਨਕ ਹੜ੍ਹਾਂ ਆਦਿ ਵਿਚ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। 

ਇਹ ਵੀ ਪੜ੍ਹੋ- ਹਿਮਾਚਲ : ਕੁੱਲੂ ਤੋਂ ਸਾਹਮਣੇ ਆਈ ਤਬਾਹੀ ਦੀ ਵੀਡੀਓ, ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ 8 ਬਹੁਮੰਜ਼ਿਲਾ ਇਮਾਰਤਾਂ

ਸੂਬਾ ਆਫ਼ਤ ਪ੍ਰਬੰਧਨ ਨੇ ਕਿਹਾ ਕਿ ਵਿੱਤੀ ਨੁਕਸਾਨ ਲਗਭਗ 12,000 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ। ਪਿਛਲੇ ਦੋ ਹਫ਼ਤਿਆਂ ਦੌਰਾਨ ਹਿਮਾਚਲ ਪ੍ਰਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਢਿੱਗਾਂ ਡਿੱਗੀਆਂ ਹਨ। ਸੂਬਾ ਆਫ਼ਤ ਪ੍ਰਬੰਧਨ ਅਥਾਰਟੀ ਕੋਲ ਉਪਲੱਬਧ ਅੰਕੜਿਆਂ ਮੁਤਾਬਕ ਕੁੱਲ ਮੌਤਾਂ ਵਿਚੋਂ 136 ਲੋਕ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਸਰਕਾਰ ਨੇ ਅੱਗੇ ਕਿਹਾ ਕਿ ਸੜਕ ਹਾਦਸਿਆਂ ਜਾਂ ਹੋਰ ਕਾਰਨਾਂ ਕਰ ਕੇ ਕੁੱਲ 231 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News