ਦੇਸ਼ ''ਚ ਕੋਰੋਨਾ ਦਾ ਕਹਿਰ ਜਾਰੀ, 232 ਦਿਨਾਂ ''ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ

Wednesday, Jan 19, 2022 - 11:35 AM (IST)

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 2,82,970 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 3,79,01,241 ਹੋ ਗਈ। ਸੰਕਰਮਣ ਦੇ ਕੁੱਲ ਮਾਮਲਿਆਂ 'ਚ ਕੋਰੋਨਾ ਵਾਇਰਸ ਦੇ 'ਓਮੀਕ੍ਰੋਨ' ਰੂਪ ਦੇ 8,961 ਮਾਮਲੇ ਵੀ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 18,31,000 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 4.83 ਫੀਸਦੀ ਹੈ। ਦੇਸ਼ 'ਚ 232 ਦਿਨਾਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਇਹ ਗਿਣਤੀ ਸਭ ਤੋਂ ਵੱਧ ਹੈ। 

PunjabKesari

ਪਿਛਲੇ ਸਾਲ 31 ਮਈ ਨੂੰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 18,95,520 ਸੀ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 44,952 ਦਾ ਵਾਧਾ ਦਰਜ ਕੀਤਾ ਗਿਆ। ਉੱਥੇ ਹੀ 441 ਹੋਰ ਲੋਕਾਂ ਦੀ ਸੰਕਰਮਣ ਨਾਲ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,87,202 ਹੋ ਗਈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 76 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਦੇ ਨਾਲ ਹੀ ਕੁੱਲ ਟੀਕਾਕਰਨ 158.88 ਕਰੋੜ ਤੋਂ ਵੱਧ ਹੋ ਗਿਆ ਹੈ। ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਘੱਟ ਕੇ 93.88 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ 'ਚ ਮੰਗਲਵਾਰ ਤੋਂ 'ਓਮੀਕ੍ਰੋਨ' ਦੇ ਮਾਮਲਿਆਂ 'ਚ 0.79 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News