ਓਡੀਸ਼ਾ 'ਚ ਕੋਰੋਨਾ ਦੇ 287 ਨਵੇਂ ਮਾਮਲੇ ਆਏ ਸਾਹਮਣੇ, ਇਕ ਮਰੀਜ਼ ਦੀ ਹੋਈ ਮੌਤ
Sunday, Aug 21, 2022 - 06:44 PM (IST)
ਭੁਵਨੇਸ਼ਵਰ-ਓਡੀਸ਼ਾ 'ਚ ਐਤਵਾਰ ਨੂੰ 62 ਬੱਚਿਆਂ ਸਮੇਤ 287 ਮਰੀਜ਼ਾਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਬੁਲੇਟਿਨ ਮੁਤਾਬਕ, ਸੂਬੇ 'ਚ ਇਨਫੈਕਟਿਡਾਂ ਦੀ ਗਿਣਤੀ ਵਧ ਕੇ 13,25,061 ਹੋ ਗਈ ਹੈ। ਬੁਲੇਟਿਨ 'ਚ ਕਿਹਾ ਗਿਆ ਹੈ ਕਿ ਐਤਵਾਰ ਨੂੰ ਇਕ ਹੋਰ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 9,163 ਹੋ ਗਈ ਹੈ।
ਇਹ ਵੀ ਪੜ੍ਹੋ : ਭਾਰਤ ਨੇ ਸੋਮਾਲੀਆ 'ਚ ਹੋਟਲ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ
ਸੂਬੇ 'ਚ ਸ਼ਨੀਵਾਰ ਨੂੰ ਕੋਰੋਨਾ ਦੇ 320 ਮਾਮਲੇ ਮਿਲੇ ਸਨ ਅਤੇ ਇਕ ਹੋਰ ਮਰੀਜ਼ ਨੇ ਦਮ ਤੋੜ ਦਿੱਤਾ ਸੀ। ਬੁਲੇਟਿਨ ਮੁਤਾਬਕ, ਸੂਬੇ 'ਚ ਇਸ ਸਮੇਂ ਕੋਰੋਨਾ ਦੇ 2,485 ਮਰੀਜ਼ ਇਲਾਜ ਅਧੀਨ ਹਨ। ਹੁਣ ਤੱਕ 13,13,360 ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਬੁਲੇਟਿਨ 'ਚ ਕਿਹਾ ਗਿਆ ਹੈ ਕਿ ਸੂਬੇ 'ਚ ਰੋਜ਼ਾਨਾ ਇਨਫੈਕਸ਼ਨ ਦਰ 1.78 ਫੀਸਦੀ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਮਾਜਿਕ ਸਿੱਖਿਆ ਤੇ ਪੰਜਾਬੀ ਦੀਆਂ ਅਸਾਮੀਆਂ ਲਈ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ : ਹਰਜੋਤ ਬੈਂਸ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ