29 ਸਾਲਾ ਵਿਅਕਤੀ ਨੇ 12 ਸਾਲਾ ਕੁੜੀ ਨਾਲ ਵਿਆਹ ਕਰ ਕੀਤਾ ਗਰਭਵਤੀ, ਮਾਮਲਾ ਇੰਝ ਆਇਆ ਸਾਹਮਣੇ

01/05/2024 1:54:04 PM

ਠਾਣੇ (ਭਾਸ਼ਾ)- ਨਵੀਂ ਮੁੰਬਈ 'ਚ ਪੁਲਸ ਨੇ 12 ਸਾਲਾ ਕੁੜੀ ਨਾਲ ਵਿਆਹ ਕਰਨ ਅਤੇ ਉਸ ਨਾਲ ਕਈ ਵਾਰ ਜਬਰ ਜ਼ਿਨਾਹ ਕਰ ਕੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ 'ਚ 29 ਸਾਲਾ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 6 ਮਹੀਨੇ ਪਹਿਲਾਂ ਬਾਲ ਵਿਆਹ ਹੋਇਆ ਸੀ, ਜੋ ਕਿ ਦੇਸ਼ 'ਚ ਗੈਰ-ਕਾਨੂੰਨੀ ਹੈ। ਉਸ ਵਿਅਕਤੀ ਨੇ ਕੁੜੀ ਨਾਲ ਕਈ ਵਾਰ ਜਬਰ ਜ਼ਿਨਾਹ ਕੀਤਾ, ਜਿਸ ਨਾਲ ਉਹ ਗਰਭਵਤੀ ਹੋ ਗਈ। 

ਇਹ ਵੀ ਪੜ੍ਹੋ : ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ

ਉਨ੍ਹਾਂ ਦੱਸਿਆ ਕਿ ਵਿਅਕਤੀ ਅਤੇ ਨਾਬਾਲਗ ਦੋਵੇਂ ਮੂਲ ਰੂਪ ਨਾਲ ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਵੀਰਵਾਰ ਨੂੰ ਇਕ ਸਰਵੇਖਣ ਦੌਰਾਨ ਪਨਵੇਲ ਦੇ ਇਕ ਸਥਾਨਕ ਡਾਕਟਰ ਨੂੰ ਇਹ ਜਾਣਕਾਰੀ ਪ੍ਰਾਪਤ ਹੋਈ ਕਿ ਕੁਝ ਚਾਰ ਮਹੀਨੇ ਦੀ ਗਰਭਵਤੀ ਹੈ। ਇਸ ਤੋਂ ਬਾਅਦ ਇਸ ਦੀ ਸੂਚਨਾ ਉਨ੍ਹਾਂ ਨੇ ਪੁਲਸ ਨੂੰ ਦਿੱਤੀ। ਖੰਡੇਸ਼ਵਰ ਪੁਲਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਧਿਕਾਰੀ ਨੇ ਕਹਿਾ ਕਿ ਵਿਅਕਤੀ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ.), ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਬਾਲ ਵਿਆਹ ਰੋਕੂ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News