ਨੋਇਡਾ 'ਚ 3.2 ਦੀ ਤੀਬਰਤਾ ਨਾਲ ਲੱਗੇ ਭੂਚਾਲ ਦੇ ਝਟਕੇ
Thursday, Jun 04, 2020 - 12:53 AM (IST)
ਨਵੀਂ ਦਿੱਲੀ - ਦਿੱਲੀ ਨਾਲ ਲੱਗਦੇ ਨੋਇਡਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਰਾਤ 10.42 ਮਿੰਟ 'ਤੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਦੱਖਣੀ-ਪੂਰਬੀ ਨੋਇਡਾ 'ਚ ਸੀ। ਸ਼ੁਰੂਆਤੀ ਜਾਣਕਾਰੀ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਲੋਕ ਆਪਣੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਇੱਕ ਹਫਤੇ 'ਚ ਦੂਜੀ ਵਾਰ ਨੋਇਡਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਇਸ ਤੋਂ ਪਹਿਲਾਂ 29 ਮਈ ਨੂੰ ਦਿੱਲੀ-ਐਨ.ਸੀ.ਆਰ. ਤੋਂ ਇਲਾਵਾ ਕਈ ਸੂਬਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਦੱਸ ਦਈਏ ਕਿ ਪਿਛਲੇ ਕਈ ਮਹੀਨੀਆਂ ਤੋਂ ਦਿੱਲੀ-ਐਨ.ਸੀ.ਆਰ. 'ਚ ਕੁੱਝ ਦਿਨਾਂ ਦੇ ਅੰਤਰਾਲ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਕੋਰੋਨਾ ਵਾਇਰਸ ਅਤੇ ਹੁਣ ਇਸ ਭੂਚਾਲ ਦੇ ਝਟਕਿਆਂ ਦੇ ਕਾਰਨ ਲੋਕਾਂ ਦੇ ਮਨ 'ਚ ਵੀ ਖੌਫ ਦਾ ਮਾਹੌਲ ਬਣਿਆ ਹੋਇਆ ਹੈ।