ਦੇਸ਼ ''ਚ ਮੁੜ ਵਧਿਆ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ ''ਚ ਇੰਨੇ ਨਵੇਂ ਮਾਮਲੇ ਆਏ ਸਾਹਮਣੇ

Saturday, Apr 30, 2022 - 11:40 AM (IST)

ਦੇਸ਼ ''ਚ ਮੁੜ ਵਧਿਆ ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ ''ਚ ਇੰਨੇ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,688 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਤੱਕ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 4,30,75,864 ਹੋ ਗਈ ਹੈ। ਸਿਹਤ ਮੰਤਰਾਲਾ ਵਲੋਂ ਇਹ ਜਾਣਕਾਰੀ ਸ਼ਨੀਵਾਰ ਨੂੰ ਦਿੱਤੀ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 50 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,23,803 ਹੋ ਗਈ ਹੈ। ਉੱਥੇ ਹੀ ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 18,684 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.04 ਫੀਸਦੀ ਹੈ। 

ਇਹ ਵੀ ਪੜ੍ਹੋ : ਸਿੱਖ ਭਾਈਚਾਰੇ ਦੇ ਬਿਨਾਂ ਅਧੂਰਾ ਹੈ ਭਾਰਤ ਦਾ ਇਤਿਹਾਸ : PM ਮੋਦੀ

ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 883 ਦਾ ਵਾਧਾ ਦਰਜ ਕੀਤਾ ਗਿਆ ਹੈ। ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 0.74 ਫੀਸਦੀ ਅਤੇ ਹਫ਼ਤਾਵਾਰ ਦਰ 0.66 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,25,33,377 ਮਰੀਜ਼ ਇਨਫੈਕਸ਼ਨ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.22 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 188.89 ਕਰੋੜ ਤੋਂ ਵਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News