ਦੇਸ਼ ''ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਬੀਤੇ 24 ਘੰਟਿਆਂ ''ਚ 3700 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Thursday, Jun 02, 2022 - 10:42 AM (IST)

ਦੇਸ਼ ''ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਬੀਤੇ 24 ਘੰਟਿਆਂ ''ਚ 3700 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਦੇ 3,712 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 4,31,64,544 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 19,509 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 5 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,641 ਹੋ ਗਈ ਹੈ। 

PunjabKesari

ਦੇਸ਼ 'ਚ ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦੀ ਗਿਣਤੀ 19,509 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.05 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 1,123 ਦਾ ਵਾਧਾ ਦਰਜ ਕੀਤਾ ਗਿਆ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਅੰਕੜਿਆਂ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 0.84 ਫੀਸਦੀ ਹੈ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 0.67 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,26,20,394 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.22 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 193.70 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News