ਅਸਾਮ ਦੇ ਕਾਮਰੂਪ ''ਚ 3.9 ਦੀ ਤੀਬਰਤਾ ਦੇ ਭੂਚਾਲ ਦੇ ਝਟਕੇ
Saturday, Oct 03, 2020 - 10:21 PM (IST)

ਨਵੀਂ ਦਿੱਲੀ - ਅਸਾਮ ਦੇ ਕਾਮਰੂਪ ਜ਼ਿਲ੍ਹੇ ਅਤੇ ਨੇੜਲੇ ਇਲਾਕੇ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲਾਜੀ (NCS) ਨੇ ਦੱਸਿਆ ਹੈ ਕਿ ਰੀਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.9 ਦੱਸੀ ਗਈ ਹੈ। ਭੂਚਾਲ ਦੇ ਇਹ ਝਟਕੇ ਰਾਤ 9:06 ਵਜੇ ਆਏ। ਫਿਲਹਾਲ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ।
ਹਾਲ ਦੇ ਦਿਨਾਂ 'ਚ ਭਾਰਤ ਅਤੇ ਗੁਆਂਢੀ ਦੇਸ਼ਾਂ 'ਚ ਲਗਾਤਾਰ ਭੂਚਾਲ ਦੇ ਝਟਕੇ ਆਏ ਹਨ ਭੁਟਾਨ ਦੀ ਰਾਜਧਾਨੀ ਥਿੰਪੂ 'ਚ ਸ਼ੁੱਕਰਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰੀਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.7 ਦੱਸੀ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਗੁਜਰਾਤ ਦੇ ਰਾਜਕੋਟ ਸ਼ਹਿਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰੀਕਟਰ ਸਕੇਲ 'ਤੇ ਇਨ੍ਹਾਂ ਦੀ ਤੀਬਰਤਾ 4.1 ਦੱਸੀ ਗਈ।