ਦੇਸ਼ ''ਚ ਕੋਰੋਨਾ ਦੇ 3900 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਮਰੀਜ਼ਾਂ ਦੀ ਹੋਈ ਮੌਤ

Saturday, Jun 04, 2022 - 11:18 AM (IST)

ਦੇਸ਼ ''ਚ ਕੋਰੋਨਾ ਦੇ 3900 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਮਰੀਜ਼ਾਂ ਦੀ ਹੋਈ ਮੌਤ

ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ 3,962 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ 'ਚ ਹੁਣ ਤੱਕ ਪੀੜਤ ਹੋ ਚੁਕੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 4,31,72,547 ਹੋ ਗਈ। ਉੱਥੇ ਹੀ 26 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮ੍ਰਿਤਕ ਗਿਣਤੀ ਵਧ ਕੇ 5,24,677 'ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ 'ਚ ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1,239 ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਸਰਗਰਮ ਮਾਮਲੇ ਵੱਧ ਕੇ 22,416 'ਤੇ ਪਹੁੰਚ ਗਏ ਹਨ। ਪਿਛਲੇ 24 ਘੰਟਿਆਂ 'ਚ ਜਿਨ੍ਹਾਂ 26 ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ 'ਚੋਂ 20 ਕੇਰਲ ਦੇ ਹਨ। ਅੰਕੜਿਆਂ ਅਨੁਸਾਰ, ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਮਾਮਲਿਆਂ ਦਾ 0.05 ਫੀਸਦੀ ਹੋ ਗਈ ਹੈ।

PunjabKesari

ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.73 ਫੀਸਦੀ ਹੈ। ਅੰਕੜਿਆਂ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 0.89 ਫੀਸਦੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 0.77 ਫੀਸਦੀ ਹੈ। ਦੇਸ਼ 'ਚ ਹੁਣ ਤੱਕ ਕੁੱਲ 4,26,25,454 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.22 ਫੀਸਦੀ ਹੈ। ਅੰਕੜਿਆਂ ਅਨੁਸਾਰ, ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਦੇਸ਼ ਭਰ 'ਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 193.83 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News