MBBS ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ ''ਚ ਵੱਡੀ ਕਾਰਵਾਈ: 3 ਮੁਲਜ਼ਮ ਗ੍ਰਿਫ਼ਤਾਰ, 2 ਫ਼ਰਾਰ

Sunday, Oct 12, 2025 - 09:38 AM (IST)

MBBS ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ ਮਾਮਲੇ ''ਚ ਵੱਡੀ ਕਾਰਵਾਈ: 3 ਮੁਲਜ਼ਮ ਗ੍ਰਿਫ਼ਤਾਰ, 2 ਫ਼ਰਾਰ

ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੇ ਦੁਰਗਾਪੁਰ ਵਿੱਚ ਇੱਕ MBBS ਵਿਦਿਆਰਥਣ ਨਾਲ ਹੋਏ ਸਮੂਹਿਕ ਬਲਾਤਕਾਰ ਦੇ ਮਾਮਲੇ ਵਿੱਚ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਦੇ ਦੋ ਮੁਲਜ਼ਮ ਅਜੇ ਵੀ ਫ਼ਰਾਰ ਹਨ, ਜਿਹਨਾਂ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਅਜੇ ਤੱਕ ਤਿੰਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ।

ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਇਨ੍ਹਾਂ ਤਿੰਨ ਮੁਲਜ਼ਮਾਂ ਨੂੰ ਮੋਬਾਈਲ ਨੈੱਟਵਰਕ ਰਾਹੀਂ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਪੁਲਸ ਨੇ ਪੀੜਤਾ ਦੇ ਦੋਸਤ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਇੱਕ ਪੁਲਸ ਅਧਿਕਾਰੀ ਨੇ ਕਿਹਾ, "ਅਸੀਂ ਇਸ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਅਸੀਂ ਬਾਅਦ ਵਿੱਚ ਹੋਰ ਜਾਣਕਾਰੀ ਦੇਵਾਂਗੇ।" ਪੁਲਸ ਨੇ ਪੀੜਤ ਵਿਦਿਆਰਥਣ ਦੇ ਬਿਆਨ ਦਰਜ ਕਰ ਲਏ, ਜਿਸ ਦੇ ਆਧਾਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਮੂਨੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੇ ਗਏ ਹਨ।

ਪੜ੍ਹੋ ਇਹ ਵੀ : ਵਾਹ! ਦੀਵਾਲੀ ਮੌਕੇ ਇਸ ਕੰਪਨੀ ਨੇ ਆਪਣੇ ਮੁਲਾਜ਼ਮਾਂ ਨੂੰ ਦਿੱਤੀ 9 ਦਿਨਾਂ ਦੀ ਛੁੱਟੀ

ਦੱਸ ਦੇਈਏ ਕਿ MBBS ਵਿਦਿਆਰਥਣ ਨਾਲ ਹੋਏ ਸਮੂਹਿਕ ਬਲਾਤਕਾਰ ਦੀ ਇਹ ਘਟਨਾ 10 ਅਕਤੂਬਰ ਨੂੰ ਰਾਤ 8 ਤੋਂ 9 ਵਜੇ ਦੇ ਵਿਚਕਾਰ ਵਾਪਰੀ। ਉਸ ਸਮੇਂ ਪੀੜਤਾ ਆਪਣੇ ਇੱਕ ਦੋਸਤ ਨਾਲ ਰਾਤ ਦਾ ਖਾਣਾ ਖਾਣ ਲਈ ਬਾਹਰ ਗਈ ਹੋਈ ਸੀ। ਇਸ ਦੌਰਾਨ ਉਸ ਨਾਲ ਤਿੰਨ ਨੌਜਵਾਨਾਂ ਨੇ ਸਮੂਹਿਕ ਬਲਾਤਕਾਰ ਕੀਤਾ। ਪੀੜਤਾ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਸ ਦੇ ਅਨੁਸਾਰ ਪੀੜਤਾ ਆਪਣੇ ਇੱਕ ਦੋਸਤ ਨਾਲ ਰਾਤ ਦਾ ਖਾਣ ਲਈ ਬਾਹਰ ਗਈ ਹੋਈ ਸੀ। ਕੈਂਪਸ ਦੇ ਗੇਟ 'ਤੇ ਤਿੰਨ ਨੌਜਵਾਨ ਖੜ੍ਹੇ ਸਨ, ਜਿਹਨਾਂ ਨੇ ਪੀੜਤਾ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਫਿਰ ਉਸਨੂੰ ਵਾਲਾਂ ਤੋਂ ਫੜ ਕੇ ਕੈਂਪਸ ਦੇ ਗੇਟ ਦੇ ਸਾਹਮਣੇ ਜੰਗਲ ਵਿੱਚ ਲੈ ਗਏ। ਇਸ ਘਟਨਾ ਦੀ ਸੂਚਨਾ ਪੀੜਤਾ ਦੇ ਦੋਸਤ ਨੇ ਪੁਲਸ ਨੂੰ ਦਿੱਤੀ। 

ਪੜ੍ਹੋ ਇਹ ਵੀ : ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਚਾਂਦੀ ਨੇ ਕਰਵਾ 'ਤੀ ਤੋਬਾ-ਤੋਬਾ, 1.74 ਲੱਖ ਪ੍ਰਤੀ ਕਿੱਲੋ ਹੋਈ ਕੀਮਤ

ਇਸ ਘਟਨਾ ਨੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਵਿਚਕਾਰ ਰਾਜਨੀਤਿਕ ਸ਼ਬਦੀ ਜੰਗ ਛੇੜ ਦਿੱਤੀ। ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਇਸ ਘਟਨਾ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦੋਸ਼ੀਆਂ ਵਿਰੁੱਧ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ।

ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News