ਕਾਰੋਬਾਰੀ ਦੇ ਘਰ ਗੋਲੀਆਂ ਦਾ ਮੀਂਹ ਵਰ੍ਹਾਉਣ ਵਾਲੇ 3 ਦੋਸ਼ੀ ਚੜ੍ਹੇ ਪੁਲਸ ਹੱਥ

07/05/2024 4:46:49 PM

ਕੋਲਕਾਤਾ (ਭਾਸ਼ਾ) - ਸ਼ਹਿਰ 'ਚ ਇਕ ਵਪਾਰੀ ਦੇ ਘਰ 'ਤੇ ਹੋਈ ਗੋਲੀਬਾਰੀ ਦੀ ਘਟਨਾ 'ਚ ਕਥਿਤ ਤੌਰ 'ਤੇ ਸ਼ਾਮਲ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਸ਼ਾਮ ਦੀ ਹੈ। ਉਸ ਨੇ ਦੱਸਿਆ ਕਿ ਦੱਖਣੀ ਕੋਲਕਾਤਾ ਦੇ ਰਾਬਿੰਦਰਾ ਸਰੋਬਰ ਇਲਾਕੇ 'ਚ ਸਥਿਤ ਇਕ ਉੱਚੀ ਇਮਾਰਤ ਦੀ ਅੱਠਵੀਂ ਮੰਜ਼ਿਲ 'ਤੇ ਰਹਿਣ ਵਾਲੇ ਕਾਰੋਬਾਰੀ ਦੇਬਾਸ਼ੀਸ਼ ਡੇ ਨੇ ਜਿਵੇਂ ਹੀ ਦਰਵਾਜ਼ਾ ਖੋਲ੍ਹਿਆ ਤਾਂ ਤਿੰਨ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

ਅਧਿਕਾਰੀ ਨੇ ਦੱਸਿਆ ਕਿ ਜਦੋਂ ਕਾਰੋਬਾਰੀ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਵਿੱਚੋਂ ਇੱਕ ਨੇ ਗੋਲੀ ਚਲਾ ਦਿੱਤੀ ਪਰ ਡੇਅ ਵਾਲ-ਵਾਲ ਬਚ ਗਏ। ਡੇਅ ਦੀ ਪਤਨੀ ਨੇ ਦਾਅਵਾ ਕੀਤਾ ਹੈ ਕਿ ਤਿੰਨੇ ਮੁਲਜ਼ਮ ਬੰਦੂਕ ਦਿਖਾਉਂਦੇ ਹੋਏ ਉੱਥੋਂ ਚਲੇ ਗਏ ਅਤੇ ਗੁਆਂਢੀਆਂ ਨੇ ਵੀ ਬੰਦੂਕ ਦੇ ਡਰ ਕਾਰਨ ਉਨ੍ਹਾਂ ਦਾ ਪਿੱਛਾ ਨਹੀਂ ਕੀਤਾ। ਅਧਿਕਾਰੀ ਨੇ ਕਿਹਾ, "ਕਾਰੋਬਾਰੀ 'ਤੇ ਹਮਲੇ ਦੇ ਸਬੰਧ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਸੀਂ ਹਮਲੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ।" ਅਧਿਕਾਰੀ ਨੇ ਕਿਹਾ ਕਿ ਟਾਲੀਗੰਜ ਪੁਲਸ ਸਟੇਸ਼ਨ ਵਿੱਚ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News