ਤੰਬਾਕੂ ਦੇਣ ਤੋਂ ਇਨਕਾਰ ਕਰਨ 'ਤੇ 3 ਭਰਾਵਾਂ ਨੇ ਦੁਕਾਨਦਾਰ ਨੂੰ ਦਿੱਤੀ ਬੇਰਹਿਮ ਮੌਤ
Sunday, Sep 22, 2024 - 06:14 PM (IST)
ਨੈਸ਼ਨਲ ਡੈਸਕ : ਮੁਜ਼ੱਫਰਨਗਰ ਜ਼ਿਲ੍ਹੇ ਦੇ ਬੁਢਾਨਾ ਥਾਣਾ ਖੇਤਰ 'ਚ ਇਕ ਦੁਕਾਨਦਾਰ ਨੂੰ ਕਥਿਤ ਤੌਰ 'ਤੇ ਤੰਬਾਕੂ ਦਾ ਪੈਕੇਟ ਦੇਣ ਤੋਂ ਇਨਕਾਰ ਕਰਨ 'ਤੇ ਤਿੰਨ ਵਿਅਕਤੀਆਂ ਨੇ ਦੁਕਾਨਦਾਰ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਕਤਲ ਦੀ ਇਹ ਘਟਨਾ ਮੁਜ਼ੱਫਰਨਗਰ ਜ਼ਿਲ੍ਹੇ ਦੇ ਬੁਢਾਨਾ ਥਾਣਾ ਖੇਤਰ ਦੀ ਹੈ, ਜਿਥੇ ਇਕ ਤੰਬਾਕੂ ਦਾ ਪੈਕੇਟ ਦੇਣ ਤੋਂ ਇਨਕਾਰ ਕਰਨ 'ਤੇ ਤਿੰਨ ਵਿਅਕਤੀਆਂ ਨੇ ਦੁਕਾਨਦਾਰ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ - ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਨੇ ਮੌਕੇ 'ਤੇ ਪਹੁੰਚ ਕੇ ਦੁਕਾਨਦਾਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਇਸੇ ਦੌਰਾਨ ਸਰਕਲ ਅਫ਼ਸਰ (ਸੀਓ) ਗਜੇਂਦਰਪਾਲ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਸ ਨੇ ਇਸ ਘਟਨਾ ਦੇ ਸਬੰਧ ਵਿੱਚ ਤਿੰਨ ਭਰਾਵਾਂ ਦੀਪਕ, ਟਿੱਲੂ ਅਤੇ ਮੰਗੂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਘਟਨਾ ਦੇ ਬਾਅਦ ਤੋਂ ਤਿੰਨੋਂ ਦੋਸ਼ੀ ਫ਼ਰਾਰ ਹਨ। ਸੀਓ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਦੀਆਂ ਤਿੰਨ ਟੀਮਾਂ ਬਣਾਈਆਂ ਗਈਆਂ ਹਨ।
ਇਹ ਵੀ ਪੜ੍ਹੋ - ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8