ਸੰਸਦ ਦੀ ਸੁਰੱਖਿਆ ’ਚ ਸੰਨ੍ਹ ਦਾ ਮਾਮਲਾ : 5 ਮੁਲਜ਼ਮਾਂ ਨੇ ‘ਪੋਲੀਗ੍ਰਾਫ਼’ ਟੈਸਟ ਲਈ ਦਿੱਤੀ ਸਹਿਮਤੀ

Saturday, Jan 06, 2024 - 11:55 AM (IST)

ਸੰਸਦ ਦੀ ਸੁਰੱਖਿਆ ’ਚ ਸੰਨ੍ਹ ਦਾ ਮਾਮਲਾ : 5 ਮੁਲਜ਼ਮਾਂ ਨੇ ‘ਪੋਲੀਗ੍ਰਾਫ਼’ ਟੈਸਟ ਲਈ ਦਿੱਤੀ ਸਹਿਮਤੀ

ਨਵੀਂ ਦਿੱਲੀ (ਅਨਸ)- ਸੰਸਦ ਦੀ ਸੁਰੱਖਿਆ ’ਚ ਸੰਨ੍ਹ ਦੇ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ 6 ’ਚੋਂ 5 ਮੁਲਜ਼ਮਾਂ ਨੇ ਇਥੇ ਇਕ ਅਦਾਲਤ ’ਚ ਪੇਸ਼ੀ ਦੌਰਾਨ ‘ਪੌਲੀਗ੍ਰਾਫੀ’ ਟੈਸਟ ਲਈ ਸਹਿਮਤੀ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਹਰਦੀਪ ਕੌਰ ਨੇ ਸਾਰੇ ਮੁਲਜ਼ਮਾਂ ਮਨੋਰੰਜਨ ਡੀ, ਸਾਗਰ ਸ਼ਰਮਾ, ਅਮੋਲ ਧਨਰਾਜ ਸ਼ਿੰਦੇ, ਨੀਲਮ ਆਜ਼ਾਦ, ਲਲਿਤ ਝਾਅ ਅਤੇ ਮਹੇਸ਼ ਕੁਮਾਵਤ ਦੀ ਪੁਲਸ ਹਿਰਾਸਤ ਵੀ 8 ਦਿਨਾਂ ਲਈ ਵਧਾ ਦਿੱਤੀ ਹੈ। ਦਿੱਲੀ ਪੁਲਸ ਨੇ ਮੁਲਜ਼ਮਾਂ ਨੂੰ ਉਨ੍ਹਾਂ ਦੀ ਹਿਰਾਸਤ ਮਿਆਦ ਖ਼ਤਮ ਹੋਣ ਤੋਂ ਬਾਅਦ ਅਦਾਲਤ ’ਚ ਪੇਸ਼ ਕੀਤਾ ਅਤੇ ਇਕ ਅਰਜ਼ੀ ਦਾਖ਼ਲ ਕੀਤੀ, ਜਿਸ ਤੋਂ ਬਾਅਦ ਜੱਜ ਨੇ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ। 

ਇਹ ਵੀ ਪੜ੍ਹੋ : ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ

ਆਜ਼ਾਦ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮਾਂ ਨੇ ਅਦਾਲਤ ’ਚ ਸੁਣਵਾਈ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਅਦਾਲਤ ’ਚ ਅਰਜ਼ੀ ਦਾਖ਼ਲ ਕਰ ਕੇ ਸਾਰੇ ਮੁਲਜ਼ਮਾਂ ਦਾ ‘ਪੋਲੀਗ੍ਰਾਫੀ’ ਟੈਸਟ ਕਰਵਾਉਣ ਦੀ ਬੇਨਤੀ ਕੀਤੀ ਸੀ। ਜ਼ਿਕਰਯੋਗ ਹੈ ਕਿ 2001 ’ਚ ਸੰਸਦ ’ਤੇ ਹੋਏ ਅੱਤਵਾਦੀ ਹਮਲੇ ਦੀ ਬਰਸੀ ’ਤੇ 13 ਦਸੰਬਰ ਨੂੰ ਦੋ ਵਿਅਕਤੀ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ. ਨੇ ਸਿਫ਼ਰ ਕਾਲ ਦੌਰਾਨ ਲੋਕ ਸਭਾ ਦੀ ਦਰਸ਼ਕ ਗੈਲਰੀ ਤੋਂ ਲੋਕ ਸਭਾ ਸਦਨ ’ਚ ਛਾਲ ਮਾਰ ਦਿੱਤੀ ਸੀ ਅਤੇ ਫਿਰ ਉਨ੍ਹਾਂ ਨੇ ‘ਕੈਨ’ ’ਚੋਂ ਪੀਲੀ ਗੈਸ ਛੱਡੀ ਸੀ ਅਤੇ ਨਾਅਰੇਬਾਜ਼ੀ ਕੀਤੀ ਸੀ, ਜਿਸ ਤੋਂ ਬਾਅਦ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਫੜ ਲਿਆ ਸੀ। ਉਸੇ ਸਮੇਂ, ਦੋ ਹੋਰ ਮੁਲਜ਼ਮਾਂ ਅਮੋਲ ਸ਼ਿੰਦੇ ਅਤੇ ਆਜ਼ਾਦ ਨੇ ਸੰਸਦ ਦੇ ਬਾਹਰ ਇਕ ‘ਕੈਨ’ ’ਚੋਂ ਰੰਗੀਨ ਗੈਸ ਛੱਡਦੇ ਹੋਏ ‘ਤਾਨਾਸ਼ਾਹੀ ਨਹੀਂ ਚੱਲੇਗੀ’ ਦੇ ਨਾਅਰੇ ਲਾਏ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News