ਕਰਨਾਟਕ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਬੱਚਿਆਂ ਸਮੇਤ 7 ਲੋਕਾਂ ਦੀ ਮੌਤ

05/21/2022 12:24:54 PM

ਧਾਰਵਾੜ (ਭਾਸ਼ਾ)– ਕਰਨਾਟਕ ਦੇ ਧਾਰਵਾੜ ਜ਼ਿਲ੍ਹੇ ਵਿਚ ਸ਼ਨੀਵਾਰ ਤੜਕੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਦਰਅਸਲ ਇਕ ਕਰੂਜ਼ਰ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਤਿੰਨ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ, ਉੱਥੇ ਹੀ 13 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਧਾਰਵਾੜ ਸ਼ਹਿਰ ਤੋਂ ਕਰੀਬ 12 ਕਿਲੋਮੀਟਰ ਦੂਰ ਬਾਡ ਕਰਾਸ 'ਤੇ ਤੜਕੇ 3 ਵਜੇ ਵਾਪਰਿਆ। ਜਾਣਕਾਰੀ ਮੁਤਾਬਕ ਇਸ ਹਾਦਸੇ ’ਚ 4 ਦੀ ਮੌਤ ਘਟਨਾ ਵਾਲੀ ਥਾਂ ’ਤੇ ਹੀ ਮੌਤ ਹੋ ਗਈ, ਉੱਥੇ ਹੀ 3 ਲੋਕਾਂ ਨੇ ਹਸਪਤਾਲ ’ਚ ਦਮ ਤੋੜ ਦਿੱਤਾ।

ਪੁਲਸ ਨੇ ਕਿਹਾ ਕਿ ਯਾਤਰੀਆਂ ਦੀ ਓਵਰਲੋਡਿੰਗ ਅਤੇ ਕਾਹਲੀ, ਲਾਪਰਵਾਹੀ ਨਾਲ ਡਰਾਈਵਿੰਗ ਕਾਰਨ ਇਹ ਹਾਦਸਾ ਵਾਪਰਿਆ। ਗੱਡੀ 'ਚ ਸਵਾਰ ਸਾਰੇ 20 ਵਿਅਕਤੀ ਕੁੜਮਾਈ ਕਰਕੇ ਘਰ ਪਰਤ ਰਹੇ ਸਨ। 13 ਜ਼ਖਮੀਆਂ 'ਚੋਂ 2 ਦੀ ਹਾਲਤ ਗੰਭੀਰ ਹੈ। ਸਾਰਿਆਂ ਦਾ ਕਰਨਾਟਕ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (KIMS) ਵਿਚ ਇਲਾਜ ਚੱਲ ਰਿਹਾ ਹੈ। 

ਇਹ ਲੋਕ ਬੇਨਕੱਟੀ ਪਿੰਡ ਦੇ ਰਹਿਣ ਵਾਲੇ ਸਨ। ਧਾਰਵਾੜ ਦੇ ਜ਼ਿਲ੍ਹਾ ਪੁਲਸ ਅਧਿਕਾਰੀ ਪੀ. ਕ੍ਰਿਸ਼ਨਕਾਂਤ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਜਾਂਚ ਚੱਲ ਰਹੀ ਹੈ। ਧਾਰਵਾੜ ਦਿਹਾਤੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ- ਅਨੰਨਿਆ (14), ਹਰੀਸ਼ (13), ਸ਼ਿਲਪਾ (34), ਨੀਲਵਵਾ (60), ਮਾਧੁਸ਼੍ਰੀ (20), ਮਹੇਸ਼ਵਰ (11) ਅਤੇ ਸ਼ੰਬੁਲਿੰਗਯਾ (35) ਵਜੋਂ ਹੋਈ ਹੈ। 


Tanu

Content Editor

Related News