ਦਰਦਨਾਕ ਹਾਦਸਾ, ਮੀਂਹ ਕਾਰਨ ਕੰਧ ਡਿੱਗਣ ਨਾਲ 3 ਬੱਚਿਆਂ ਦੀ ਮੌਤ

Wednesday, Sep 04, 2024 - 04:03 PM (IST)

ਦਰਦਨਾਕ ਹਾਦਸਾ, ਮੀਂਹ ਕਾਰਨ ਕੰਧ ਡਿੱਗਣ ਨਾਲ 3 ਬੱਚਿਆਂ ਦੀ ਮੌਤ

ਪੰਚਕੂਲਾ- ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਦੇ ਜਸਪੁਰ ਪਿੰਡ ਕੋਲ ਸਥਿਤ ਇੱਟ ਭੱਠੇ 'ਤੇ ਬੁੱਧਵਾਰ ਨੂੰ ਕੰਧ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਮਲਬੇ ਹੇਠ ਦੱਬ ਕੇ 'ਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮਰਨ ਵਾਲੇ ਬੱਚਿਆਂ ਦੀ ਪਛਾਣ ਮੁਹੰਮਦ ਸ਼ਾਦ ਦੀ ਧੀ 7 ਸਾਲਾ ਰਾਫਿਆ ਅਤੇ ਨਵਾਬ ਦੇ 2 ਬੇਟਿਆਂ 4 ਸਾਲਾ ਜਿਸ਼ਾਨ ਅਤੇ 2 ਸਾਲਾ ਇਸ਼ਾਨ ਵਜੋਂ ਹੋਈ ਹੈ। ਇੱਟ ਭੱਠੇ ਦੀ ਕੰਧ ਮੋਹਲੇਧਾਰ ਮੀਂਹ ਕਾਰਨ ਡਿੱਗ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਤਿੰਨ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰਾਏਪੁਰ ਰਾਣੀ ਦੇ ਹਸਪਤਾਲ 'ਚ ਰੱਖਵਾ ਦਿੱਤਾ ਗਿਆ ਹੈ। 

ਆਪਣੇ ਬੱਚਿਆਂ ਦੀ ਮੌਤ ਦੀ ਖ਼ਬਰ ਸੁਣ ਕੇ ਪੀੜਤ ਪਰਿਵਾਰ ਦੇ ਮੈਂਬਰ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਬੱਚਿਆਂ ਦੇ ਮਾਤਾ-ਪਿਤਾ ਪਿਛਲੇ 14 ਸਾਲਾਂ ਤੋਂ ਇੱਟ ਭੱਠੇ 'ਤੇ ਕੰਮ ਕਰ ਰਹੇ ਸਨ। ਉਹ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੇ ਰਹਿਣ ਵਾਲੇ ਹਨ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬੱਚੇ ਸ਼ੈੱਡ ਦੇ ਹੇਠਾਂ ਖੇਡ ਰਹੇ ਸਨ, ਉਦੋਂ ਅਚਾਨਕ ਇੱਟ ਭੱਠੇ ਦੀ ਕੰਧ ਡਿੱਗ ਗਈ, ਜਿਸ ਦੇ ਹੇਠਾਂ 4 ਬੱਚੇ ਦੱਬ ਗਏ। ਜਿਨ੍ਹਾਂ 'ਚੋਂ 3 ਦੀ ਮੌਤ ਹੋ ਗਈ ਅਤੇ ਇਕ ਨੂੰ ਮਾਮੂਲੀ ਸੱਟਾਂ ਲੱਗੀਆਂ। ਡਾਕਟਰ ਗੌਰਵ ਪ੍ਰਜਾਪਤੀ ਨੇ ਦੱਸਿਆ ਕਿ ਜਦੋਂ ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ 2 ਬੱਚਿਆਂ ਦੀ ਮੌਤ ਹੋ ਚੁੱਕੀ ਸੀ ਅਤੇ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਘਟਨਾ ਬਾਰੇ ਇੱਟ-ਭੱਠਾ ਮਾਲਕਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News