ਗ੍ਰੇਟਰ ਨੋਇਡਾ ਤੋਂ 3 ਚੀਨੀ ਨਾਗਰਿਕ ਗ੍ਰਿਫ਼ਤਾਰ, 3-4 ਮਹੀਨੇ ਪਹਿਲਾਂ ਖ਼ਤਮ ਹੋ ਗਿਆ ਸੀ ਵੀਜ਼ਾ
Saturday, Jan 18, 2025 - 07:46 AM (IST)
ਗ੍ਰੇਟਰ ਨੋਇਡਾ (ਭਾਸ਼ਾ) : ਗੌਤਮ ਬੁੱਧ ਨਗਰ ਪੁਲਸ ਅਤੇ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫਤਰ (ਐੱਫ. ਆਰ. ਆਰ. ਓ.) ਦੀ 'ਸਵੈਟ' ਟੀਮ ਨੇ ਸ਼ੁੱਕਰਵਾਰ ਨੂੰ ਗ੍ਰੇਟਰ ਨੋਇਡਾ ਤੋਂ ਭਾਰਤ 'ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 3 ਚੀਨੀ ਨਾਗਰਿਕਾਂ ਨੂੰ ਵੀਜ਼ੇ ਦੀ ਮਿਆਦ ਖਤਮ ਹੋਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ : ਪਹਾੜਾਂ ’ਤੇ ਫਿਰ ਬਰਫਬਾਰੀ, ਸ਼ੀਤ ਲਹਿਰ ਤੇਜ਼, ਪਹਿਲਗਾਮ ’ਚ ਮਨਫੀ 11.8 ਡਿਗਰੀ
ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ (ਜ਼ੋਨ-3) ਅਸ਼ੋਕ ਕੁਮਾਰ ਸਿੰਘ ਨੇ ਦੱਸਿਆ ਕਿ ਖੇਰਲੀ ਭਾਵ ਇਲਾਕੇ 'ਚ ਵੀਵੋ ਕੰਪਨੀ 'ਚ ਕੰਮ ਕਰਦੇ ਤਿੰਨ ਚੀਨੀ ਨਾਗਰਿਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਵੀਜ਼ੇ ਦੀ ਮਿਆਦ 3-4 ਮਹੀਨੇ ਪਹਿਲਾਂ ਖ਼ਤਮ ਹੋ ਚੁੱਕੀ ਸੀ ਅਤੇ ਜਿਹੜੇ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੇ ਨਾਂ ਯੂਸਿੰਗਬੋ, ਚੈਨ ਚਾਉ ਅਤੇ ਪੇਂਗਸ਼ਾਓ ਹਨ। ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੋਰ ਵੀ ਜਾਣਕਾਰੀ ਹਾਸਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8