ਸੀਵਰੇਜ਼ ਦੀ ਸਫਾਈ ਕਰਦੇ ਸਮੇਂ 3 ਸਫਾਈ ਕਰਮਚਾਰੀਆਂ ਦੀ ਮੌਤ

Friday, Sep 22, 2017 - 12:26 AM (IST)

ਨੋਇਡਾ— ਦਿੱਲੀ ਨੇੜੇ ਪੈਂਦੇ ਨੋਇਡਾ ਇਲਾਕੇ ਦੇ ਸੈਕਟਰ 110 'ਚ ਬੀ. ਡੀ. ਐੱਸ. ਮਾਰਕਿਟ ਕੋਲ ਡੁੰਘੇ ਸੀਵਰੇਜ਼ ਦੀ ਕੁੱਝ ਮਜ਼ਦੂਰ ਸਫਾਈ ਕਰ ਰਹੇ ਸਨ। ਇਸ ਦੌਰਾਨ ਸਫਾਈ ਕਰਦੇ ਸਮੇਂ 3 ਮਜ਼ਦੂਰਾਂ ਦੀ ਮੌਤ ਹੋ ਗਈ। ਇਨ੍ਹਾਂ ਮਜ਼ਦੂਰਾਂ ਦੀ ਮੌਤ ਕਿਸ ਕਾਰਨ ਹੋਈ ਫਿਲਹਾਲ ਇਸ ਦਾ ਪਤਾ ਨਹੀਂ ਚੱਲ ਸਕਿਆ ਹੈ। 
ਘਟਨਾ ਵਾਲੇ ਸਥਾਨ 'ਤੇ ਪਹੁੰਚੀ ਪੁਲਸ ਨੇ ਮਜ਼ਦੂਰਾਂ ਨੂੰ ਸੀਵਰ 'ਚੋਂ ਬਾਹਰ ਕੱਢਿਆ। ਪੁਲਸ ਨੇ ਦੱਸਿਆ ਕਿ ਸੀਵਰ ਡੁੰਘਾ ਹੋਣ ਕਾਰਨ ਲਾਸ਼ਾਂ ਨੂੰ ਬਾਹਰ ਕੱਢਣ 'ਚ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਇਸ ਦੇ ਲਈ ਕ੍ਰੇਨ ਦਾ ਇਸਤੇਮਾਲ ਕੀਤਾ ਗਿਆ। ਦਿੱਲੀ 'ਚ ਸੀਵਰੇਜ਼ ਦੀ ਸਫਾਈ ਦੌਰਾਨ ਮਜ਼ਦੂਰਾਂ ਦੀ ਮੌਤ ਦਾ ਇਹ ਪਹਿਲਾਂ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁਕੀਆਂ ਹਨ। ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਇਸ ਪ੍ਰਤੀ ਜਾਗਰੂਕ ਨਹੀਂ ਹੈ।  


Related News