350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਿਨਾਂ ਸਮਾਗਮ ਹੋਏ ਆਰੰਭ, ਲਾਲ ਕਿਲ੍ਹਾ ਮੈਦਾਨ 'ਚ ਪੁੱਜੀ ਸੰਗਤ

Sunday, Nov 23, 2025 - 06:28 PM (IST)

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਿਨਾਂ ਸਮਾਗਮ ਹੋਏ ਆਰੰਭ, ਲਾਲ ਕਿਲ੍ਹਾ ਮੈਦਾਨ 'ਚ ਪੁੱਜੀ ਸੰਗਤ

ਨੈਸ਼ਨਲ ਡੈਸਕ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹਾ ਮੈਦਾਨ ਦਿੱਲੀ ਵਿਖੇ 3 ਦਿਨਾਂ ਸਮਾਗਮ ਸ਼ੁਰੂ ਹੋ ਗਿਆ। ਇਸ ਦੌਰਾਨ ਵੱਡੀ ਗਿਣਤੀ ਸੰਗਤ ਹਾਜ਼ਰੀ ਭਰ ਰਹੀ ਹੈ।

ਇਸ ਦੌਰਾਨ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਪ੍ਰੇਰਨਾਦਾਇਕ ਘਟਨਾਵਾਂ ਨੂੰ ਇੱਕ ਵਿਸ਼ੇਸ਼ ਅਜਾਇਬ ਘਰ, ਰੌਸ਼ਨੀ ਅਤੇ ਆਵਾਜ਼ ਦੇ ਸ਼ੋਅ ਤੇ ਸੰਕੀਰਤਨ ਰਾਹੀਂ ਅਰਥਪੂਰਨ ਢੰਗ ਨਾਲ ਪੇਸ਼ ਕੀਤਾ ਜਾਵੇਗਾ।


author

Shubam Kumar

Content Editor

Related News