ਦਿੱਲੀ ''ਚ ਰੂਹ ਕੰਬਾਊ ਵਾਰਦਾਤ: ਪੀਰਾਗੜ੍ਹੀ ਫਲਾਈਓਵਰ ''ਤੇ ਖੜ੍ਹੀ ਕਾਰ ''ਚੋਂ ਮਿਲੀਆਂ 3 ਲਾਸ਼ਾਂ, ਇਲਾਕੇ ''ਚ ਫੈਲੀ ਦਹਿਸ਼ਤ

Sunday, Feb 08, 2026 - 08:47 PM (IST)

ਦਿੱਲੀ ''ਚ ਰੂਹ ਕੰਬਾਊ ਵਾਰਦਾਤ: ਪੀਰਾਗੜ੍ਹੀ ਫਲਾਈਓਵਰ ''ਤੇ ਖੜ੍ਹੀ ਕਾਰ ''ਚੋਂ ਮਿਲੀਆਂ 3 ਲਾਸ਼ਾਂ, ਇਲਾਕੇ ''ਚ ਫੈਲੀ ਦਹਿਸ਼ਤ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਪੀਰਾਗੜ੍ਹੀ ਇਲਾਕੇ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਅਤੇ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਇੱਥੇ ਫਲਾਈਓਵਰ 'ਤੇ ਖੜ੍ਹੀ ਇੱਕ ਸਫੇਦ ਰੰਗ ਦੀ ਟਾਟਾ ਟੈਗੋਰ ਕਾਰ ਵਿੱਚੋਂ ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਕਾਰ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਅਫਰਾ-ਤਫਰੀ ਦਾ ਮਾਹੌਲ ਬਣ ਗਿਆ।

ਕਾਰ ਅੰਦਰ ਮਿਲੀਆਂ ਦੋ ਔਰਤਾਂ ਤੇ ਇੱਕ ਮਰਦ ਦੀਆਂ ਲਾਸ਼ਾਂ 
ਪੁਲਸ ਅਨੁਸਾਰ ਕਾਰ ਦੇ ਅੰਦਰ ਦੋ ਔਰਤਾਂ ਅਤੇ ਇੱਕ ਮਰਦ ਮ੍ਰਿਤਕ ਹਾਲਤ ਵਿੱਚ ਪਾਏ ਗਏ ਹਨ। ਮੁੱਢਲੀ ਜਾਂਚ ਵਿੱਚ ਮ੍ਰਿਤਕਾਂ ਦੇ ਸਰੀਰ 'ਤੇ ਕਿਸੇ ਤਰ੍ਹਾਂ ਦੀ ਸੱਟ ਜਾਂ ਆਪਸੀ ਸੰਘਰਸ਼ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਹੈ। ਮ੍ਰਿਤਕਾਂ ਵਿੱਚੋਂ ਇੱਕ ਔਰਤ ਅਤੇ ਮਰਦ ਦੀ ਉਮਰ ਲਗਭਗ 40 ਸਾਲ ਦੱਸੀ ਜਾ ਰਹੀ ਹੈ, ਜਦਕਿ ਤੀਜੇ ਦੀ ਉਮਰ 60 ਸਾਲ ਦੇ ਕਰੀਬ ਹੈ।

ਖੁਦਕੁਸ਼ੀ ਦੀ ਜਤਾਈ ਜਾ ਰਹੀ ਸ਼ੰਕਾ 
ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਤੌਰ 'ਤੇ ਇਹ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਤਿੰਨਾਂ ਦੀ ਮੌਤ ਜ਼ਹਿਰ ਖਾਣ ਕਾਰਨ ਹੋਈ ਹੋ ਸਕਦੀ ਹੈ। ਹਾਲਾਂਕਿ, ਮੌਤ ਦੀ ਅਸਲ ਵਜ੍ਹਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਫ਼ ਹੋਵੇਗੀ। ਪੁਲਸ ਨੂੰ ਮੌਕੇ 'ਤੇ ਲੁੱਟ-ਖੋਹ ਦੇ ਵੀ ਕੋਈ ਸੰਕੇਤ ਨਹੀਂ ਮਿਲੇ ਹਨ, ਜਿਸ ਕਾਰਨ ਫਿਲਹਾਲ ਕਿਸੇ ਬਾਹਰੀ ਵਿਅਕਤੀ ਦੀ ਭੂਮਿਕਾ ਨਜ਼ਰ ਨਹੀਂ ਆ ਰਹੀ।

ਪੁਲਸ ਵੱਲੋਂ ਜਾਂਚ ਜਾਰੀ
ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਹੋ ਚੁੱਕੀ ਹੈ, ਜਦਕਿ ਬਾਕੀ ਦੋਵਾਂ ਦੀ ਪਛਾਣ ਲਈ ਕੋਸ਼ਿਸ਼ਾਂ ਜਾਰੀ ਹਨ। ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shubam Kumar

Content Editor

Related News