ਤਾਮਿਲਨਾਡੂ ''ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਲੋਕਾਂ ਦੀ ਮੌਤ, 11 ਹਸਪਤਾਲ ''ਚ ਦਾਖ਼ਲ

05/14/2023 2:13:31 PM

ਚੇਨਈ- ਤਾਮਿਲਨਾਡੂ ਦੇ ਵਿਲੂਪੁਰਮ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 11 ਲੋਕਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਘਟਨਾ ਮਛੇਰਿਆਂ ਦੇ ਪਿੰਡ ਏਕਿਆਰਕੁੱਪਮ 'ਚ ਵਾਪਰੀ ਹੈ। 

ਜਾਣਕਾਰੀ ਮੁਤਾਬਕ, ਸ਼ਨੀਵਾਰ ਸ਼ਾਮ ਨੂੰ ਇਕ ਪ੍ਰੋਗਰਾਮ ਦੌਰਾਨ ਲੋਕਾਂ ਦੇ ਇਕ ਸਮੂਹ ਨੇ ਸਥਾਨਕ ਤੌਰ 'ਤੇ ਬਣਾਈ ਗਈ ਸ਼ਰਾਬ ਪੀਤੀ ਸੀ। ਪੁਲਸ ਨੇ ਦੱਸਿਆ ਕਿ ਸ਼ਰਾਬ ਪੀਣ ਵਾਲਿਆਂ ਨੂੰ ਦੇਰ ਰਾਤ ਊਲਟੀਆਂ ਹੋਣੀਆਂ ਸ਼ੁਰੂ ਹੋ ਗਈਆਂ ਜਿਸ ਤੋਂ ਬਾਅਦ ਉਨ੍ਹਾਂ ਨੂੰ ਜਵਾਹਰ ਲਾਲ ਇੰਸਟੀਚਿਊਟ ਆਫ ਪੋਸਟ ਗ੍ਰੈਜੂਏਟ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (JIPMER) ਦਾਖ਼ਲ ਕਰਵਾਇਆ ਗਿਆ। ਇਨ੍ਹਾਂ 'ਚੋਂ 3 ਲੋਕਾਂ ਨੇ ਐਤਵਾਰ ਤੜਕੇ ਦਮ ਤੋੜ ਦਿੱਤਾ।

ਮ੍ਰਿਤਕਾਂ ਦੀ ਪਛਾਣ ਸੰਕਰ (50), ਸੁਰੇਸ਼ (6) ਅਤੇ ਦਾਰਾਨੀਵੇਲ (50) ਦੇ ਰੂਪ 'ਚ ਹੋਈ ਹੈ। 15 ਹੋਰ ਨੂੰ ਵੀ ਸ਼ਨੀਵਾਰ ਰਾਤ ਅਤੇ ਐਤਵਾਰਾ ਸਵੇਰੇ ਉਸੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਵਿਲੂਪੁਰਮ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਐੱਨ. ਸ਼੍ਰੀਨਾਥ ਨੇ ਨੇ ਦੱਸਿਆ ਕਿ ਪੁਲਸ ਨੇ ਸਥਾਨਕ ਤੌਰ 'ਤੇ ਬਣਾਈ ਗਈ ਸ਼ਰਾਬ ਪੀਣ ਤੋਂ ਬਾਅਦ ਲੋਕਾਂ ਨੂੰ ਊਲਟੀਆਂ ਕਰਨ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਤੁਰੰਤ ਜਾਂ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਘਟਨਾ ਦੇ ਸੰਬੰਧ 'ਚ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਮਾਰੱਕਨਮ ਖੇਤਰ ਦੇ ਕੁਝ ਪਿੰਡਾਂ ਵਿਚ ਛਾਪੇਮਾਰੀ ਕਰ ਰਹੀ ਹੈ ਜੋ ਕਿ ਏਕਿਆਰਕੁੱਪਮ ਪਿੰਡ ਦੇ ਨੇੜੇ ਹਨ, ਜਿੱਥੇ ਕਥਿਤ ਪਹਿਲਾਂ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ ਹੋ ਚੁੱਕੀ ਹੈ।

Rakesh

This news is Content Editor Rakesh