ਰੇਲਵੇ ਟ੍ਰੈਕ ''ਤੇ ਈਅਰਫੋਨ ਲਗਾ ਗੇਮ ਖੇਡ ਰਹੇ ਸਨ 3 ਦੋਸਤ, ਟਰੇਨ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
Sunday, Jan 05, 2025 - 03:53 PM (IST)
ਨੈਸ਼ਨਲ ਡੈਸਕ : ਬਿਹਾਰ ਦੇ ਬੇਤੀਆ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਤਿੰਨੇ ਨੌਜਵਾਨ ਕੰਨਾਂ 'ਚ ਈਅਰਫੋਨ ਲਗਾ ਕੇ ਰੇਲਵੇ ਟਰੈਕ 'ਤੇ ਬੈਠੇ ਮੋਬਾਈਲ ਗੇਮ ਖੇਡ ਰਹੇ ਸਨ। ਇਸ ਦੌਰਾਨ ਅਚਾਨਕ ਤੇਜ਼ ਰਫ਼ਤਾਰ ਨਾਲ ਇਕ ਰੇਲ ਗੱਡੀ ਆ ਗਈ, ਜਿਸ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਉਕਤ ਨੌਜਵਾਨਾਂ ਨੇ ਆਪਣੇ ਕੰਨਾਂ ਵਿਚ ਈਅਰਫੋਨ ਲਗਾਏ ਹੋਏ ਸਨ, ਜਿਸ ਕਾਰਨ ਉਹਨਾਂ ਨੂੰ ਆ ਰਹੀ ਟਰੇਨ ਦੀ ਆਵਾਜ਼ ਸੁਣਾਈ ਨਹੀਂ ਦਿੱਤੀ ਅਤੇ ਇਹ ਹਾਦਸਾ ਵਾਪਰ ਗਿਆ। ਇਹ ਘਟਨਾ ਮੁਫਾਸਿਲ ਥਾਣਾ ਖੇਤਰ ਦੇ ਪਿੰਡ ਮਾਨਸਾ ਟੋਲਾ ਨੇੜੇ ਵਾਪਰੀ ਹੈ।
ਇਹ ਵੀ ਪੜ੍ਹੋ - ਇਸ ਸਾਲ ਖ਼ੂਬ ਵੱਜਣਗੀਆਂ ਵਿਆਹ ਦੀਆਂ ਸ਼ਹਿਨਾਈਆਂ, ਜਾਣੋ ਸ਼ੁੱਭ ਮਹੂਰਤ ਦੀਆਂ ਤਾਰੀਖ਼ਾਂ
ਰਿਪੋਰਟ ਮੁਤਾਬਕ ਇਹ ਤਿੰਨੇ ਨੌਜਵਾਨ ਚੰਗੇ ਦੋਸਤ ਸਨ ਅਤੇ ਫਰੀ ਫਾਇਰ ਗੇਮ ਖੇਡਣ ਦੇ ਆਦੀ ਸਨ। ਉਹ ਟਰੈਕ 'ਤੇ ਬੈਠ ਕੇ ਖੇਡਾਂ ਖੇਡਣ 'ਚ ਇੰਨੇ ਮਗਨ ਸਨ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਰੇਲਗੱਡੀ ਆ ਰਹੀ ਹੈ। ਇਸ ਕਾਰਨ ਉਹਨਾਂ ਦੀ ਇੱਕਠੇ ਜਾਨ ਚਲੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਠੰਡ 'ਚ ਬੱਚਿਆਂ ਦੀਆਂ ਮੌਜਾਂ : 3 ਦਿਨ ਹੋਰ ਬੰਦ ਰਹਿਣਗੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8