ਵਿਆਹ ਤੋਂ ਪਰਤ ਰਹੇ ਤਿੰਨ ਦੋਸਤਾਂ ਦੀ ਸੜਕ ਹਾਦਸੇ ''ਚ ਮੌਤ, ਇਕ ਦੀ ਹਾਲਤ ਗੰਭੀਰ

Saturday, Apr 20, 2024 - 05:34 PM (IST)

ਵਿਆਹ ਤੋਂ ਪਰਤ ਰਹੇ ਤਿੰਨ ਦੋਸਤਾਂ ਦੀ ਸੜਕ ਹਾਦਸੇ ''ਚ ਮੌਤ, ਇਕ ਦੀ ਹਾਲਤ ਗੰਭੀਰ

ਚਰਖੀ ਦਾਦਰੀ- ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਦੇ ਪਿੰਡ ਇਮਲੋਟਾ ਨੇੜੇ ਵਿਆਹ ਸਮਾਰੋਹ ਤੋਂ ਪਰਤ ਰਹੇ ਨੌਜਵਾਨਾਂ ਦੀ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਕਾਰ ਸਵਾਰ 3 ਦੋਸਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਿਸ ਨੂੰ ਮੁੱਢਲੇ ਇਲਾਜ ਮਗਰੋਂ ਰੋਹਤਕ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਪੁਲਸ ਮਾਮਲੇ ਦੀ ਕਾਰਵਾਈ ਵਿਚ ਜੁੱਟੀ ਹੋਈ ਹੈ।

ਜਾਣਕਾਰੀ ਮੁਤਾਬਕ ਪਿੰਡ ਇਮਲੋਟਾ ਵਾਸੀ ਪ੍ਰਦੀਪ, ਸਾਹਿਲ, ਦੀਪਕ ਅਤੇ ਖੇਮਚੰਦ ਇਹ ਚਾਰੋਂ ਦੋਸਤ ਝੱਜਰ ਜ਼ਿਲ੍ਹੇ 'ਚ ਇਕ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਲਈ ਗਏ ਸਨ। ਸਮਾਰੋਹ ਵਿਚ ਸ਼ਿਰਕਤ ਕਰਨ ਮਗਰੋਂ ਉਹ ਬੀਤੀ ਰਾਤ ਵਾਪਸ ਪਿੰਡ ਪਰਤ ਰਹੇ ਸਨ। ਇਸ ਦੌਰਾਨ ਪਿੰਡ ਇਮਲੋਟਾ ਤੋਂ ਥੋੜ੍ਹਾ ਪਹਿਲਾਂ ਸੜਕ 'ਤੇ ਟਰੱਕ ਖੜ੍ਹਾ ਸੀ, ਜਿਸ ਨਾਲ ਸਿਆਜ ਗੱਡੀ ਉੱਥੇ ਖੜ੍ਹੇ ਟਰੱਕ ਨਾਲ ਟਕਰਾ ਗਈ। ਮ੍ਰਿਤਕਾਂ ਦੀ ਪਛਾਣ ਇਮਲੋਟਾ ਵਾਸੀ ਸਾਹਿਲ 20, ਦੀਪਕ 27 ਅਤੇ ਖੇਮਚੰਦ 28 ਦੇ ਰੂਪ ਵਿਚ ਹੋਈ ਹੈ। 

ਥਾਣਾ ਇੰਚਾਰਜ ਤੇਜਪਾਲ ਨੇ ਦੱਸਿਆ ਕਿ ਰਾਤ ਕਰੀਬ ਦੋ-ਢਾਈ ਵਜੇ ਕਾਰ ਸਵਾਰ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਲਾਈਟ ਪੈਣ ਕਾਰਨ ਉਨ੍ਹਾਂ ਦੀ ਕਾਰਨ ਸੜਕ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।


author

Tanu

Content Editor

Related News