ਹਰ ਸਾਲ ਮਿਲਣਗੇ 3 ਸਿਲੰਡਰ ਫ੍ਰੀ ! ਔਰਤਾਂ ਤੇ ਟ੍ਰਾਂਸਜੈਂਡਰਾਂ ਲਈ ਬੱਸਾਂ ''ਚ ਮੁਫ਼ਤ ਸਫ਼ਰ, CM ਵਿਜੇ ਨੇ ਕਰ''ਤਾ ਐਲਾਨ

Monday, Aug 24, 2026 - 12:08 PM (IST)

ਹਰ ਸਾਲ ਮਿਲਣਗੇ 3 ਸਿਲੰਡਰ ਫ੍ਰੀ ! ਔਰਤਾਂ ਤੇ ਟ੍ਰਾਂਸਜੈਂਡਰਾਂ ਲਈ ਬੱਸਾਂ ''ਚ ਮੁਫ਼ਤ ਸਫ਼ਰ, CM ਵਿਜੇ ਨੇ ਕਰ''ਤਾ ਐਲਾਨ

ਚੇਨਈ : ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਸੋਮਵਾਰ ਨੂੰ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਯੋਜਨਾ ਦੇ ਵਿਸਥਾਰ ਦਾ ਐਲਾਨ ਕਰ ਦਿੱਤਾ, ਜਿਸ ਨਾਲ ਲਾਭਪਾਤਰੀ ਹੁਣ ਡੀਲਕਸ ਅਤੇ ਐਕਸਪ੍ਰੈਸ ਬੱਸ ਸੇਵਾਵਾਂ 'ਤੇ ਮੁਫ਼ਤ ਯਾਤਰਾ ਕਰ ਸਕਦੇ ਹਨ। ਵਿਧਾਨ ਸਭਾ ਵਿੱਚ ਕਈ ਮਹੱਤਵਪੂਰਨ ਐਲਾਨ ਕਰਦੇ ਹੋਏ ਮੁੱਖ ਮੰਤਰੀ ਵਿਜੇ ਨੇ ਤਾਮਿਲਨਾਡੂ ਵੇਤਰੀ ਕਜ਼ਾਗਮ (ਟੀਵੀਕੇ) ਦੇ ਇੱਕ ਹੋਰ ਮੁੱਖ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਔਰਤਾਂ ਨੂੰ ਇਕ ਸਾਲ ਵਿਚ ਤਿੰਨ ਮੁਫਤ ਰਸੋਈ ਗੈਸ ਸਿਲੰਡਰ ਦੇਣ ਦਾ ਵੀ ਐਲਾਨ ਕੀਤਾ ਹੈ।

ਪੜ੍ਹੋ ਇਹ ਵੀ - CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ ਹੋਵੇਗੀ ਰਜਿਸਟ੍ਰੇਸ਼ਨ, ਦਿੱਲੀ-NCR ਲਈ ਹੋ ਗਿਆ ਵੱਡਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਘਰ ਦੀਆਂ ਮਹਿਲਾ ਮੁਖੀਆਂ ਨੂੰ ਨਵੀਂ "ਅੰਨਪੂਰਨੀ ਸੁਪਰ 6" ਯੋਜਨਾ ਦੇ ਤਹਿਤ ਤਿੰਨ ਮੁਫ਼ਤ ਐਲਪੀਜੀ ਸਿਲੰਡਰ ਜਨਵਰੀ ਵਿੱਚ ਪੋਂਗਲ ਤਿਉਹਾਰ ਮੌਕੇ ਦਿੱਤੇ ਜਾਣਗੇ। ਲਗਭਗ 4,000 ਕਰੋੜ ਰੁਪਏ ਦੇ ਇਸ ਸਾਲਾਨਾ ਬਜਟ ਨਾਲ ਸੂਬੇ ਦੇ 1.30 ਕਰੋੜ ਤੋਂ ਵੱਧ ਯੋਗ ਪਰਿਵਾਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਇਹ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਇਹ ਯੋਜਨਾ ਉਨ੍ਹਾਂ ਪਰਿਵਾਰਾਂ ਲਈ ਹੈ, ਜਿਨ੍ਹਾਂ ਦੀ ਸਾਲਾਨਾ ਆਮਦਨ 2.5 ਲੱਖ ਰੁਪਏ ਤੋਂ ਘੱਟ ਹੈ। ਇਸ ਵਿਚ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰਾਂ, ਛੋਟੇ ਅਤੇ ਸੀਮਾਂਤ ਕਿਸਾਨਾਂ ਅਤੇ ਅਪਾਹਜ ਵਿਅਕਤੀਆਂ ਨੂੰ ਸ਼ਾਮਲ ਕੀਤਾ ਜਾਵੇਗਾ।

ਪੜ੍ਹੋ ਇਹ ਵੀ - ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ ! ਤਿਉਹਾਰੀ ਸੀਜ਼ਨ ਮੌਕੇ CM ਵਿਜੇ ਨੇ ਕੀਤਾ ਐਲਾਨ

ਉਨ੍ਹਾਂ ਨੇ ਪਰੰਦੂਰ ਗ੍ਰੀਨਫੀਲਡ ਹਵਾਈ ਅੱਡਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਵੀ ਐਲਾਨ ਕੀਤਾ। ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਸਥਾਨਕ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜੋ ਆਪਣੀ ਜ਼ਮੀਨ ਛੱਡਣ ਲਈ ਤਿਆਰ ਨਹੀਂ ਸਨ। ਵਿਜੇ ਨੇ ਨਿਯਮ 110 ਦੇ ਤਹਿਤ ਸਦਨ ਵਿੱਚ ਬਿਆਨ ਦਿੰਦੇ ਹੋਏ ਕਿਹਾ, "ਔਰਤਾਂ ਲਈ ਮੁਫ਼ਤ ਬੱਸ ਯਾਤਰਾ ਯੋਜਨਾ 'ਵੇਤਰੀ ਪਯਾਨਮ' ਦੇ ਤਹਿਤ ਆਮਦਨ ਸੀਮਾ ਜਾਂ ਯਾਤਰਾਵਾਂ ਦੀ ਗਿਣਤੀ ਵਰਗੀਆਂ ਕੋਈ ਸ਼ਰਤਾਂ ਨਹੀਂ ਹੋਣਗੀਆਂ।" CM ਵਿਜੇ ਨੇ ਕਿਹਾ ਮੁਫਤ ਬੱਸ ਸਫ਼ਰ ਯੋਜਨਾ 2 ਅਕਤੂਬਰ ਨੂੰ ਗਾਂਧੀ ਜਯੰਤੀ ਦੇ ਮੌਕੇ ਸ਼ੁਰੂ ਕੀਤੀ ਜਾਵੇਗੀ। ਰਾਜ ਸਰਕਾਰ ਇਸ ਯੋਜਨਾ 'ਤੇ ਸਾਲਾਨਾ ₹6,000 ਕਰੋੜ ਵਾਧੂ ਖਰਚ ਕਰੇਗੀ।

ਪੜ੍ਹੋ ਇਹ ਵੀ - ਸੈਂਡਵਿਚ ਖਾਣ ਦੇ ਸ਼ੌਕੀਨ ਸਾਵਧਾਨ! ਨਿਕਲਿਆ ਜਿਊਂਦਾ ਕੀੜਾ, ਗੁਰੂਗ੍ਰਾਮ ਦੇ ਮਸ਼ਹੂਰ ਰੈਸਟੋਰੈਂਟ ਦੀ ਵੀਡੀਓ ਵਾਇਰਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News