ਰੂਹ ਕੰਬਾਊ ਹਾਦਸਾ : ਸੈਰ ਕਰ ਰਹੀਆਂ 3 ਕੁੜੀਆਂ ਨੂੰ ਵਾਹਨ ਨੇ ਦਰੜਿਆ, ਹੋਈ ਮੌਤ

Thursday, Sep 19, 2024 - 04:36 PM (IST)

ਰੂਹ ਕੰਬਾਊ ਹਾਦਸਾ : ਸੈਰ ਕਰ ਰਹੀਆਂ 3 ਕੁੜੀਆਂ ਨੂੰ ਵਾਹਨ ਨੇ ਦਰੜਿਆ, ਹੋਈ ਮੌਤ

ਸੀਤਾਪੁਰ ਨਿਊਜ਼ : ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਘਟਨਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਸਵੇਰ ਦੀ ਸੈਰ 'ਤੇ ਨਿਕਲੀਆਂ ਤਿੰਨ ਕੁੜੀਆਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋ ਕੁੜੀਆਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਕੁੜੀ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਘਟਨਾ ਸਥਾਨ 'ਤੇ ਚੀਕ ਚਿਹਾੜਾ ਮੱਚ ਗਿਆ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖ਼ਮੀ ਕੁੜੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਬਾਕੀ ਦੋਵਾਂ ਕੁੜੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ

ਦੱਸ ਦਈਏ ਕਿ ਇਹ ਹਾਦਸਾ ਜ਼ਿਲ੍ਹੇ ਦੇ ਕੋਤਵਾਲੀ ਲਹਿਰਪੁਰ ਇਲਾਕੇ 'ਚ ਭਦਫਰ ਚੌਕੀ ਦੇ ਅਧੀਨ ਆਰੀਆਵਰਤ ਬੈਂਕ ਦੇ ਸਾਹਮਣੇ ਵਾਪਰਿਆ। ਇੱਥੇ ਕੋਤਵਾਲੀ ਖੇਤਰ ਦੇ ਭਾਗਪੁਰਵਾ ਦੇ ਮਾਜਰਾ ਰੁਖੜਾ ਦੀ ਰਹਿਣ ਵਾਲੀ ਆਰਤੀ (12) ਅਤੇ ਰੰਜਨਾ (10) ਸਵੇਰ ਦੀ ਸੈਰ 'ਤੇ ਨਿਕਲੀਆਂ ਸਨ, ਜਦੋਂ ਆਰਿਆਵਰਤ ਬੈਂਕ ਦੇ ਸਾਹਮਣੇ ਅਣਪਛਾਤੇ ਵਾਹਨ ਨੇ ਦੋ ਨਾਬਾਲਗ ਲੜਕੀਆਂ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਮੌਜੂਦ ਇਕ ਹੋਰ ਕੁੜੀ ਖੁਸ਼ਬੂ (14) ਜ਼ਖਮੀ ਹੋ ਗਈ। ਘਟਨਾ ਤੋਂ ਬਾਅਦ ਟੱਕਰ ਮਾਰਨ ਵਾਲਾ ਵਿਅਕਤੀ ਵਾਹਨ ਲੈ ਕੇ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ ਬਿਆਸ ਡੇਰਾ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਦਸਤਾਰਬੰਦੀ, ਨਵੇਂ ਮੁਖੀ ਨੂੰ ਸੌਂਪੀ ਗੱਦੀ

ਪੁਲਸ ਨੂੰ ਘਟਨਾ ਸਥਾਨ 'ਤੇ ਪਹੁੰਚ ਕੇ ਜ਼ਖ਼ਮੀ ਨੂੰ ਇਲਾਜ ਲਈ ਸੀ.ਐੱਚ.ਸੀ.ਵਿਚ ਭਰਤੀ ਕਰਵਾ ਦਿੱਤਾ, ਜਦਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਟੱਕਰ ਮਾਰਨ ਵਾਲੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ 'ਚ ਹਫੜਾ-ਦਫੜੀ ਦਾ ਮਾਹੌਲ ਹੈ। ਨਾਬਾਲਗ ਲੜਕੀਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਇਹ ਵੀ ਪੜ੍ਹੋ ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News