ਪੱਛਮੀ ਬੰਗਾਲ ਸਰਕਾਰ ਨੇ 3 IPS ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ

Saturday, May 16, 2026 - 07:46 AM (IST)

ਪੱਛਮੀ ਬੰਗਾਲ ਸਰਕਾਰ ਨੇ 3 IPS ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਪੂਰਾ ਮਾਮਲਾ

ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਸਰਕਾਰ ਨੇ ਸ਼ੁੱਕਰਵਾਰ ਨੂੰ ‘ਆਰ. ਜੀ. ਕਰ’ ਹਸਪਤਾਲ ਵਿਚ ਜਬਰ-ਜ਼ਨਾਹ ਅਤੇ ਕਤਲ ਦੇ ਮਾਮਲੇ ਦੀ ਸ਼ੁਰੂਆਤੀ ਜਾਂਚ ਦੌਰਾਨ ਕਥਿਤ ਲਾਪਰਵਾਹੀ ਅਤੇ ਡਿਊਟੀ ਵਿਚ ਕੁਤਾਹੀ ਦੇ ਦੋਸ਼ ਵਿਚ 3 ਸੀਨੀਅਰ ਆਈ. ਪੀ. ਐੱਸ. ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਰਾਜ ਸਕੱਤਰੇਤ ਵਿਚ ਇਸ ਫੈਸਲੇ ਦਾ ਐਲਾਨ ਕਰਦਿਆਂ ਸ਼ੁਭੇਂਦੂ ਨੇ ਕਿਹਾ ਕਿ ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਵਿਨੀਤ ਗੋਇਲ, ਸਾਬਕਾ ਡਿਪਟੀ ਕਮਿਸ਼ਨਰ ਇੰਦਰਾ ਮੁਖਰਜੀ ਅਤੇ ਅਭਿਸ਼ੇਕ ਗੁਪਤਾ ਨੂੰ ਉਨ੍ਹਾਂ ਵਿਰੁੱਧ ਸ਼ੁਰੂ ਕੀਤੀ ਗਈ ਵਿਭਾਗੀ ਜਾਂਚ ਦੇ ਮੱਦੇਨਜ਼ਰ ਮੁਅੱਤਲ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਮਹਿੰਗਾ ਹੋਇਆ, ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਚੈਕ ਕਰੋ ਨਵਾਂ ਰੇਟ

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿੰਨੋਂ ਅਧਿਕਾਰੀ ਮਾਮਲੇ ਨੂੰ ‘ਲਾਪਰਵਾਹੀ’ ਵਾਲੇ ਤਰੀਕੇ ਨਾਲ ਸੰਭਾਲਣ ਵਿਚ ਕਥਿਤ ਤੌਰ ’ਤੇ ਸ਼ਾਮਲ ਸਨ, ਉਨ੍ਹਾਂ ਨੇ ‘ਪੀੜਤਾ ਦੇ ਮਾਪਿਆਂ ਨੂੰ ਰਿਸ਼ਵਤ ਵਜੋਂ ਪੈਸੇ ਦੀ ਪੇਸ਼ਕਸ਼’ ਕੀਤੀ ਅਤੇ ਅਗਸਤ 2024 ਵਿਚ ਹੋਏ ਇਸ ਘਿਨਾਉਣੇ ਅਪਰਾਧ ਸਬੰਧੀ ਇਕ ‘ਅਣਅਧਿਕਾਰਤ ਪੱਤਰਕਾਰ ਸੰਮੇਲਨ’ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News