ਸੁਪਰੀਮ ਕੋਰਟ ''ਚ 3 ਨਵੇਂ ਜੱਜਾਂ ਦੀ ਹੋਈ ਨਿਯੁਕਤੀ, CJI ਗਵਈ ਨੇ ਚੁਕਾਈ ਸਹੁੰ

Friday, May 30, 2025 - 12:19 PM (IST)

ਸੁਪਰੀਮ ਕੋਰਟ ''ਚ 3 ਨਵੇਂ ਜੱਜਾਂ ਦੀ ਹੋਈ ਨਿਯੁਕਤੀ, CJI ਗਵਈ ਨੇ ਚੁਕਾਈ ਸਹੁੰ

ਨਵੀਂ ਦਿੱਲੀ- ਸੁਪਰੀਮ ਕੋਰਟ ’ਚ ਵੀਰਵਾਰ ਨੂੰ 3 ਜੱਜਾਂ ਦੀ ਨਿਯੁਕਤੀ ਕੀਤੀ ਗਈ। ਸੁਪਰੀਮ ਕੋਰਟ ਕਾਲੇਜੀਅਮ ਨੇ ਸੋਮਵਾਰ ਨੂੰ ਕਰਨਾਟਕ ਹਾਈ ਕੋਰਟ ਦੇ ਮੁੱਖ ਜੱਜ ਐੱਨ.ਵੀ. ਅੰਜਾਰੀਆ, ਗੁਹਾਟੀ ਹਾਈ ਕੋਰਟ ਦੇ ਮੁੱਖ ਜੱਜ ਵਿਜੇ ਬਿਸ਼ਨੋਈ ਅਤੇ ਬੰਬਈ ਹਾਈ ਕੋਰਟ ਦੇ ਜਸਟਿਸ ਏ. ਐੱਸ. ਚੰਦੁਰਕਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕੀਤੀ ਸੀ।

ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਭਾਰਤ ਦੇ ਸਾਬਕਾ ਮੁੱਖ ਜੱਜ ਸੰਜੀਵ ਖੰਨਾ, ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੁਪਰੀਮ ਕੋਰਟ ਵਿਚ ਜੱਜਾਂ ਦੇ 3 ਮੌਜੂਦਾ ਖਾਲੀ ਅਹੁਦਿਆਂ ਲਈ ਉਨ੍ਹਾਂ ਦੇ ਨਾਵਾਂ ਦੀ ਸਿਫਾਰਸ਼ ਕੀਤੀ ਗਈ ਸੀ।

ਇਸ ਮਗਰੋਂ ਸ਼ੁੱਕਰਵਾਰ ਨੂੰ ਇਨ੍ਹਾਂ ਤਿੰਨਾਂ ਨੇ ਸੁਪਰੀਮ ਕੋਰਟ ਦੇ ਨਵੇਂ ਜੱਜਾਂ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਭਾਰਤ ਦੇ ਚੀਫ਼ ਜਸਟਿਸ ਬੀ.ਆਰ. ਗਵਈ ਨੇ ਸਹੁੰ ਚੁਕਾ ਕੇ ਸੁਪਰੀਮ ਕੋਰਟ ਦੇ ਜਸਟਿਸ ਨਿਯੁਕਤ ਕੀਤਾ।

ਇਹ ਵੀ ਪੜ੍ਹੋ- 'ਧੀਆਂ ਬਹੁਤ ਬਚਾ ਲਈਆਂ, ਹੁਣ ਪੁੱਤਾਂ ਨੂੰ ਸੰਭਾਲੋ...!', ਲੂੰ-ਕੰਡੇ ਖੜ੍ਹੇ ਕਰ ਦੇਵੇਗਾ ਇਹ ਮਾਮਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News