ਅਲਮੋੜਾ ''ਚ ਵਾਪਰੇ ਸੜਕ ਹਾਦਸੇ ''ਚ 3 ਦੀ ਮੌਤ, 2 ਜ਼ਖਮੀ

Saturday, Sep 14, 2024 - 10:16 PM (IST)

ਅਲਮੋੜਾ ''ਚ ਵਾਪਰੇ ਸੜਕ ਹਾਦਸੇ ''ਚ 3 ਦੀ ਮੌਤ, 2 ਜ਼ਖਮੀ

ਦੇਹਰਾਦੂਨ— ਉੱਤਰਾਖੰਡ ਦੇ ਅਲਮੋੜਾ ਜ਼ਿਲੇ ਦੀ ਭਨੋਲੀ ਤਹਿਸੀਲ 'ਚ ਇਕ ਕਾਰ ਦੇ ਕੰਟਰੋਲ ਤੋਂ ਬਾਹਰ ਹੋ ਕੇ ਡੂੰਘੀ ਖੱਡ 'ਚ ਡਿੱਗਣ ਕਾਰਨ ਉਸ 'ਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਦੇ ਅਨੁਸਾਰ, ਇਹ ਹਾਦਸਾ ਸ਼ੁੱਕਰਵਾਰ ਰਾਤ 10 ਵਜੇ ਸੁਵਾਖਾਨ-ਦੋਰਬਾ ਮੋਟਰ ਰੋਡ 'ਤੇ ਸਾਗਰਾ ਨੇੜੇ ਵਾਪਰਿਆ। ਸੂਚਨਾ ਮਿਲਣ 'ਤੇ ਪੁਲਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕਾਰਜ ਕੀਤੇ ਅਤੇ ਲਾਸ਼ਾਂ ਨੂੰ ਸੜਕ 'ਤੇ ਲਿਆਂਦਾ। ਜ਼ਖਮੀਆਂ ਨੂੰ ਇਲਾਜ ਲਈ ਪ੍ਰਾਇਮਰੀ ਹੈਲਥ ਸੈਂਟਰ ਲਾਂਗੜਾ ਵਿਖੇ ਦਾਖਲ ਕਰਵਾਇਆ ਗਿਆ ਹੈ।


author

Inder Prajapati

Content Editor

Related News